ਦੇਸੀ ਪਿਸਤੌਲ, 2 ਮੈਗਜ਼ੀਨ ਅਤੇ 26 ਜ਼ਿੰਦਾ ਰੌਂਦ ਬਰਾਮਦ, 2 ਗ੍ਰਿਫਤਾਰ

Tuesday, Sep 24, 2024 - 02:42 PM (IST)

ਦੇਸੀ ਪਿਸਤੌਲ, 2 ਮੈਗਜ਼ੀਨ ਅਤੇ 26 ਜ਼ਿੰਦਾ ਰੌਂਦ ਬਰਾਮਦ, 2 ਗ੍ਰਿਫਤਾਰ

ਅੱਚਲ ਸਾਹਿਬ (ਗੋਰਾ ਚਾਹਲ)-ਥਾਣਾ ਰੰਗੜ ਨੰਗਲ ਦੀ ਪੁਲਸ ਨੇ ਨਾਜਾਇਜ਼ ਪਿਸਟਲ, 2 ਮੈਗਜ਼ੀਨ ਅਤੇ 26 ਰੌਂਦ ਬਰਾਮਦ ਕਰ ਕੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਐੱਸ. ਆਈ. ਰਾਕੇਸ਼ ਕੁਮਾਰ, ਏ. ਐੱਸ. ਆਈ. ਅਮਰਜੀਤ ਸਿੰਘ, ਏ. ਐੱਸ. ਆਈ. ਸੁਖਵਿੰਦਰ ਸਿੰਘ ਵੱਲੋਂ ਅੰਮੋਨੰਗਲ ਨਹਿਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਮਹਿਕਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਸੇਖਵਾਂ, ਮਹਿਕਪ੍ਰੀਤ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਕਲੇਰ ਬਾਲਾ ਥਾਣਾ (ਮੱਤੇਵਾਲ) ਦੇ ਕੋਲ ਨਾਜਾਇਜ਼ ਅਸਲਾ ਹੈ ਅਤੇ ਕੋਈ ਅਣਹੋਣੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ ਜੇਕਰ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਐੱਸ. ਐੱਚ. ਓ. ਰੰਗੜ ਨੰਗਲ ਨੇ ਕਿਹਾ ਕਿ ਰੇਡ ਕਰਨ ’ਤੇ ਮੁਲਜ਼ਮਾਂ ਕੋਲੋਂ ਇਕ ਦੇਸੀ ਪਿਸਟਲ, 32 ਬੋਰ 2 ਮੈਗਜ਼ੀਨ ਅਤੇ 26 ਜ਼ਿੰਦਾ ਰੌਂਦ ਬਰਾਮਦ ਹੋਏ, ਜਿਨ੍ਹਾਂ ਦੇ ਖਿਲਾਫ ਥਾਣਾ ਰੰਗੜ ਨੰਗਲ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਇਸ ਮੌਕੇ ਏ. ਐੱਸ. ਆਈ. ਹਰਜਿੰਦਰ ਸਿੰਘ ਕੋਹਾੜ, ਏ. ਐੱਸ. ਆਈ. ਪਲਵਿੰਦਰ ਸਿੰਘ ਸੋਹਲ, ਏ. ਐੱਸ. ਆਈ. ਬਲਦੇਵ ਰਾਜ, ਹਰਦੇਵ ਸਿੰਘ, ਮੁਨਸ਼ੀ ਸਿਮਰਨਜੀਤ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News