ਪਿਸਤੌਲ ਅਤੇ ਜਿੰਦਾ ਕਾਰਤੂਸਾਂ ਸਮੇਤ ਨੌਜਵਾਨ ਕਾਬੂ

07/02/2020 5:57:41 PM

ਬਟਾਲਾ (ਬੇਰੀ): ਥਾਣਾ ਕਾਦੀਆਂ ਦੀ ਪੁਲਸ ਨੇ ਪਿਸਤੌਲ ਤੇ ਜਿੰਦਾ ਕਾਰਤੂਸਾਂ ਸਮੇਤ ਨੌਜਵਾਨ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਪੰਜਾਬ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਦੌਲਤਪੁਰ ਦੇ ਨਜ਼ਦੀਕ ਤੋਂ ਇਕ ਪੈਦਲ ਆ ਰਹੇ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਮੁੱਢਲੀ ਪੁੱਛਗਿਛ ਕਰਨ ’ਤੇ ਨੌਜਵਾਨ ਨੇ ਆਪਣਾ ਨਾਮ ਗੁਰਮੁਖ ਸਿੰਘ ਉਰਫ ਕਾਕਾ ਪੁੱਤਰ ਜਸਬੀਰ ਸਿੰਘ ਵਾਸੀ ਪੰਜਗਰਾਈਆਂ ਦੱਸਿਆ ਸੀ ਅਤੇ ਬਾਅਦ ਵਿਚ ਪੁਲਸ ਮੁਲਾਜ਼ਮਾਂ ਵਲੋਂ ਉਸਦੀ ਤਲਾਸ਼ੀ ਲੈਣ ’ਤੇ ਉਸ ਤੋਂ 12 ਬੋਰ ਦਾ ਪਿਸਤੌਲ ਬਿਨਾਂ ਨੰਬਰੀ ਅਤੇ ਤਿੰਨ ਜਿੰਦਾ ਕਾਰਤੂਸ ਬਰਾਮਦ ਹੋਏ । ਪੁਲਸ ਅਨੁਸਾਰ ਇਸ ਤੋਂ ਬਾਅਦ ਉਕਤ ਨੌਜਵਾਨ ਨੂੰ ਪੁਲਸ ਮੁਲਾਜ਼ਮਾਂ ਨੇ ਹਿਰਾਸਤ ਵਿਚ ਲੈਂਦੇ ਹੋਏ ਉਸ ਦੇ ਵਿਰੁੱਧ ਥਾਣਾ ਕਾਦੀਆਂ ਵਿਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ ।

Shyna

This news is Content Editor Shyna