ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੇ ਮਨਜਿੰਦਰ ਸਿਰਸਾ

05/25/2024 2:20:20 PM

ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਤੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਮੱਥਾ ਟੇਕ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਰਸ ਭਿੰਨੀ ਬਾਣੀ ਦਾ ਕੀਰਤਨ ਸਵਰਨ ਕੀਤਾ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀਯੂਸ਼ ਗੋਇਲ ਨੇ ਕਿਹਾ ਕਿ ਅੱਜ ਬਹੁਤ ਹੀ ਸੁਭਾਗ ਭਰਿਆ ਸਮਾਂ ਹੈ ਕਿ ਮੈਨੂੰ ਗੁਰੂ ਘਰ ਦੇ ਦਰਸ਼ਨ ਹੋਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਸਮੇਂ 'ਚ ਇਸ ਪਾਸੇ ਨਿਕਲਿਆ ਨਹੀਂ ਗਿਆ ਪਰ ਅੱਜ ਬਹੁਤ ਹੀ ਲੰਮੇ ਸਮੇਂ ਬਾਅਦ ਰੂਹਾਨੀਅਤ ਦੇ  ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਮਨ ਨੂੰ ਬਹੁਤ ਵੱਡਾ ਸਕੂਨ ਮਿਲਿਆ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਫਤਿਹ ਰੈਲੀ PM ਮੋਦੀ ਦਾ ਵੱਡਾ ਬਿਆਨ, ਕਿਹਾ- 'ਭਾਜਪਾ ਦਾ ਜਿੱਤਣਾ ਤੈਅ ਹੈ'

PunjabKesari

ਉਹਨਾਂ ਨੇ ਕਿਹਾ ਕਿ ਅੱਜ ਸਮਾਂ ਹੈ ਕਿ ਸਾਰੇ ਭਾਰਤ ਵਾਸੀ ਇੱਕ ਹੋ ਕੇ ਦੇਸ਼ ਨੂੰ ਨਵੀਆਂ ਰਾਹਾਂ 'ਤੇ ਖੜਨ ਲਈ ਹਮਲਾ ਮਾਰੀਏ। ਉਹਨਾਂ ਕਿਹਾ ਕਿ ਮੇਰੀ ਪਰਮਾਤਮਾ ਦੇ ਚਰਨਾਂ 'ਚ ਅਰਦਾਸ ਹੈ ਕਿ ਹਰ ਘਰ ਹਰ ਨਾਗਰਿਕ ਵਿੱਚ ਖੁਸ਼ੀ ਦੀ ਲਹਿਰ ਹੋਵੇ ਤੇ ਹਰ ਪਰਿਵਾਰ ਵਿੱਚ ਚੰਗਾ ਸਮਾਂ ਆਵੇ। ਉਹਨਾਂ ਅੰਤ ਵਿੱਚ ਕਿਹਾ ਕਿ ਦੇਸ਼ ਵਿੱਚ ਹਰ ਧਰਮ ਦੇ ਲੋਕਾਂ ਦੀ ਆਸਥਾ ਆਪਣੇ ਧਰਮ ਨਾਲ ਜੁੜੀ ਰਹੇ ਅਤੇ ਦੇਸ਼ ਦੀ ਤਰੱਕੀ ਵਾਸਤੇ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਕੇ ਆਏ ਹਨ।  ਇਸ ਮੌਕੇ ਉਹਨਾਂ ਦੇ ਨਾਲ ਅੰਮ੍ਰਿਤਸਰ ਸ਼ਹਿਰ ਦੇ ਭਾਜਪਾ ਆਗੂਆਂ ਤੋਂ ਇਲਾਵਾ ਹੋਰ ਵੀ ਲੀਡਰਸ਼ਿਪ ਹਾਜ਼ਰ ਸਨ।

ਇਹ ਵੀ ਪੜ੍ਹੋ- ਫਰੀਦਕੋਟ ਲੋਕ ਸਭਾ ਸੀਟ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਜਾਣੋ ਕੀ ਹੈ ਪਿਛਲੇ 5 ਸਾਲਾਂ ਦਾ ਇਤਿਹਾਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News