ਬੰਦੀ ਛੋੜ ਦਿਵਸ ’ਤੇ PM ਮੋਦੀ ਜੇਲ੍ਹ ’ਚ ਨਿਰਦੋਸ਼ ਬੰਦੀ ਸਿੰਘਾਂ ਦੀ ਰਿਹਾਈ ਦਾ ਕਰਨ ਐਲਾਨ: ਬਾਬਾ ਬਲਬੀਰ ਸਿੰਘ ਅਕਾਲੀ

11/12/2023 12:13:32 PM

ਅੰਮ੍ਰਿਤਸਰ(ਦੀਪਕ)- ਬੰਦੀ ਛੋੜ ਦਿਵਸ, ਦੀਵਾਲੀ ਸਿੱਖਾਂ ਲਈ ਖਾਸ ਮਹੱਤਤਾ ਰੱਖਦਾ ਹੈ। ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲੇ ਤੋਂ 52 ਪਹਾੜੀ ਰਾਜਿਆਂ ਨੂੰ ਵੀ ਰਿਹਾਅ ਕਰਵਾਇਆ ਸੀ ਤੇ ਇਸ ਸ਼ੁੱਭ ਦਿਹਾੜੇ ’ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਉਮਰ ਦਾ ਬਿਹਤਰੀਨ ਹਿੱਸਾ ਜੇਲ੍ਹਾਂ ਅੰਦਰ ਬਤੀਤ ਕਰਨ ਵਾਲੇ ਸਿੱਖ ਬੰਦੀਆਂ ਨੂੰ ਅਦਾਲਤਾਂ ਕਾਨੂੰਨੀ ਨਜ਼ਰ ’ਚ ਬਰੀ ਕਰ ਚੁੱਕੀਆਂ ਹਨ। ਉਹ ਆਪਣੀ ਸਜ਼ਾ ਦਾ ਦੁਹਰਾ ਸਮਾਂ ਜੇਲ੍ਹ ਅੰਦਰ ਬਿਤਾ ਚੁੱਕੇ ਹਨ, ਫਿਰ ਵੀ ਉਨ੍ਹਾਂ ਸਿੱਖ ਬੰਦੀ ਸਿੰਘਾਂ ਦੀ ਰਿਹਾਈ ’ਚ ਦੇਰੀ ਹੋਣੀ ਇਨਸਾਫ਼ ਨਾਲ ਕੋਰਾ ਮਜ਼ਾਕ ਅਤੇ ਕਾਨੂੰਨ ਨੂੰ ਅੰਗੂਠਾ ਦਿਖਾਉਣ ਵਾਲੀ ਗੱਲ ਹੈ।

ਪਾਕਿ ’ਚ 18 ਸਾਲਾ ਮੁੰਡੇ ਤੇ 35 ਸਾਲਾ ਕੁੜੀ ਦਾ ਪ੍ਰੇਮ ਵਿਆਹ ਚਰਚਾ 'ਚ, ਲੋਕ ਕਰ ਰਹੇ ਕਈ ਟਿੱਪਣੀਆਂ

ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਜਾਰੀ ਇਕ ਲਿਖਤੀ ਬਿਆਨ ’ਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਕਾਨੂੰਨੀ ਜ਼ਾਬਤੇ ’ਚ ਰਹਿ ਕੇ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਸਿੰਘਾਂ ਨੂੰ ਨਾਜਾਇਜ਼ ਤੌਰ ’ਤੇ ਜੇਲ੍ਹਾਂ ’ਚ ਡੱਕਿਆ ਹੋਇਆ ਹੈ, ਦੀ ਰਿਹਾਈ ਲਾਜ਼ਮੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੰਦੀ ਛੋੜ ਦਿਵਸ ’ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਇਹ ਵੀ ਪੜ੍ਹੋ- ਬੰਦੀ ਛੋੜ ਦਿਵਸ ਮਾਨਵਤਾ ਦੇ ਹੱਕ ’ਚ ਆਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦੈ : ਐਡਵੋਕੇਟ ਧਾਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News