BJP ਦੀ ਦੀਨਾਨਗਰ ਰੈਲੀ ’ਚ PM ਨਰਿੰਦਰ ਮੋਦੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਸ ਨੇ ਲਿਆ ਹਿਰਾਸਤ ’ਚ
Friday, May 24, 2024 - 03:44 PM (IST)
ਗੁਰਦਾਸਪੁਰ (ਵਿਨੋਦ)- ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦੇ ਹੱਕ ’ਚ ਦੀਨਾਨਗਰ ਵਿਖੇ ਕਰਵਾਈ ਜਾ ਰਹੀ ਰੈਲੀ ’ਚ ਪਹੁੰਚ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਸ ਨੇ ਰੇਲਵੇ ਸਟੇਸ਼ਨ ਗੁਰਦਾਸਪੁਰ ’ਤੇ ਹੀ ਰੋਕ ਕੇ ਹਿਰਾਸਤ ’ਚ ਲੈ ਲਿਆ। ਜਿਸ ਦੇ ਚੱਲਦੇ ਕਿਸਾਨਾਂ ਵੱਲੋਂ ਰੇਲਵੇ ਸਟੇਸ਼ਨ 'ਤੇ ਹੀ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਮੰਗਲ ਸਿੰਘ ਧਰਮਕੋਟ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਟ੍ਰੇਨ ਰਾਹੀਂ ਦੀਨਾਨਗਰ ਜਾ ਰਿਹਾ ਸੀ। ਇਸ ਜਥੇ ਨੂੰ ਗੁਰਦਾਸਪੁਰ ਪੁਲਸ ਵੱਲੋਂ ਭਾਰੀ ਜੱਦੋ ਜਹਿਦ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਗਿਆ। ਜਿਸ ਦੇ ਵਿਰੋਧ ’ਚ ਕਿਸਾਨ ਕਾਰਕੁੰਨਾਂ ਵੱਲੋਂ ਆਗੂਆਂ ਦੀ ਅਗਵਾਈ ਹੇਠ ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਗੁਰੂ ਨਗਰੀ ’ਚ ਰਿਕਾਰਡਤੋੜ ਗਰਮੀ, ਦਿਨ ਦਾ ਤਾਪਮਾਨ 42 ਡਿਗਰੀ ਤੋਂ ਪਾਰ, ਮਾਹਿਰਾਂ ਵਲੋਂ ਅਪਡੇਟ ਜਾਰੀ
ਇਸ ਮੌਕੇ ਡਾ. ਸਤਨਾਮ ਸਿੰਘ ਅਜਨਾਲਾ, ਬਲਬੀਰ ਸਿੰਘ ਮੂਧਲ ਨੇ ਕਿਹਾ ਕਿ ਦੇਸ਼ ਅੰਦਰ ਭਾਜਪਾ ਨੂੰ ਪਛਾੜ ਦਾ ਸਾਹਮਣਾ ਕਰਨਾ ਪੈ ਰਿਹਾ ਹੈ ,ਕਿਉਂਕਿ ਕਿਸਾਨਾਂ ,ਮਜ਼ਦੂਰਾਂ ਸਮੇਤ ਦੇਸ਼ ਦਾ ਹਰ ਵਰਗ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਮੁਲਤਵੀ ਕਰਨ ਸਮੇਂ ਹਰ ਫਸਲ ਦਾ ਘੱਟੋਂ-ਘੱਟ ਸਮਰਥਨ ਮੁੱਲ ਦੇਣ, ਉਸ ਉੱਪਰ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ 'ਤੇ ਅਧਾਰਿਤ ਕਮੇਟੀ ਬਣਾਉਣ, ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ, ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਦਾ ਵਾਅਦਾ ਕੀਤਾ ਸੀ ਪਰ ਕੋਈ ਵੀ ਵਾਅਦਾ ਵਫਾ ਨਹੀਂ ਹੋਇਆ । ਜਿਸ ਵਿਰੋਧ ਕਰਨ ਲਈ ਮੋਦੀ ਵਾਪਸ ਜਾਓ ਦਾ ਨਾਅਰਾ ਦਿੱਤਾ ਸੀ ਜਿਸ ਨੂੰ ਲਾਗੂ ਕਰਨ ਲਈ ਅੱਜ ਦੀਨਾਨਗਰ ਪਹੁੰਚਣ ਦਾ ਪ੍ਰੋਗਰਾਮ ਉਲੀਕਿਆ ਸੀ, ਪਰ ਪੁਲਸ ਵੱਲੋਂ ਜਥੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਇਹ ਵੀ ਪੜ੍ਹੋ- ਸਹੇਲੀ ਦੇ ਨਾਜਾਇਜ਼ ਸਬੰਧਾਂ ਦੇ ਚੱਕਰ 'ਚ ਖੁਦ ਫਸ ਗਈ ਨਾਬਾਲਗ ਕੁੜੀ, ਹੋਇਆ ਉਹ ਜੋ ਸੋਚਿਆ ਵੀ ਨਾ ਸੀ
ਹਿਰਾਸਤ ਵਿੱਚ ਲਏ ਆਗੂਆਂ ਵਿੱਚ ਹਰਪ੍ਰੀਤ ਸਿੰਘ ਬੁਟਾਰੀ, ਧਿਆਨ ਸਿੰਘ ਠਾਕੁਰ, ਟਹਿਲ ਸਿੰਘ ਚੇਤਨਪੁਰਾ, ਸੱਜਣ ਸਿੰਘ ਤਿੰਮੋਵਾਲ, ਮਾਨ ਸਿੰਘ ਮੁਹਾਵਾ, ਹਰਭਜਨ ਸਿੰਘ ਫੇਰੂਮਾਨ, ਮੰਗਲ ਸਿੰਘ ਟੌਂਗ, ਗੁਰਜੰਟ ਸਿੰਘ ਮੁੱਛਲ, ਬੀਬੀ ਅਜੀਤ ਕੌਰ ਕੋਟ ਰਜਾਦਾ, ਹਰਨੇਕ ਸਿੰਘ ਨੇਪਾਲ, ਰਜਿੰਦਰ ਸਿੰਘ , ਸ਼ਰਨਜੀਤ ਸਿੰਘ ਅਟਾਰੀ ,ਗੁਰਜੀਤ ਸਿੰਘ ਦਬੁਰਜੀ ,ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਗੁਰਨਾਮ ਸਿੰਘ ਭਿੰਡਰ, ਬਲਜੀਤ ਸਿੰਘ ਡੇਅਰੀਵਾਲਾ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ- ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਨੌਜਵਾਨ ਫਸਿਆ ਕਸੂਤਾ, ਬਿਨਾਂ ਕਸੂਰ ਹੋਈ ਜੇਲ੍ਹ, ਮਾਮਲਾ ਜਾਣ ਹੋਵੋਗੇ ਹੈਰਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8