ਦੀਨਾਨਗਰ ''ਚ ਚੋਰਾਂ ਦੇ ਹੌਂਸਲੇ ਬੁਲੰਦ, PNB ਬੈਂਕ ਦੀ ਕੰਧ ਪਾੜ ਕੇ ਚੋਰੀ ਕਰਨ ਵਾਲਾ ਨੌਜਵਾਨ ਪੁਲਸ ਵੱਲੋਂ ਕਾਬੂ
Monday, Feb 19, 2024 - 02:27 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ,ਵਿਨੋਦ)- ਦੀਨਾਨਗਰ 'ਚ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ, ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਪੰਜਾਬ ਨੈਸ਼ਨਲ ਬੈਂਕ ਦੀਨਾਨਗਰ ਦੀ ਕੰਧ ਪਾੜ ਕੇ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਚੋਰ ਵੱਲੋਂ ਚੋਰੀ ਕਰਨ ਸਮੇਂ ਇਸਤੇਮਾਲ ਕੀਤੇ ਜਾਣ ਵਾਲੇ ਸਾਮਾਨ ਸਮੇਤ ਗ੍ਰਿਫ਼ਤਾਰ ਕਰਕੇ ਧਾਰਾ 458,380,427 ,511 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ 'ਚ ਆਉਣ ਕਾਰਨ ਦੋਵਾਂ ਦੀ ਮੌਤ
ਇਸ ਸਬੰਧੀ ਦਵਿੰਦਰ ਵਸ਼ਿਸਟ ਬੈਂਕ ਮੈਨੇਜਰ ਪੀ.ਐੱਨ.ਬੀ ਦੀਨਾਨਗਰ ਪੁੱਤਰ ਵਿਦਿਆ ਸਾਗਰ ਵਾਸੀ ਪੰਚਾਇਤ ਭਵਨ ਗੁਰਦਾਸਪੁਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਪੰਜਾਬ ਨੈਸ਼ਨਲ ਬੈਂਕ ਦੀਨਾਨਗਰ ਵਿਚ ਬਤੌਰ ਮੈਨੇਜਰ ਲੱਗਾ ਹੋਇਆ ਹੈ। ਮਿਤੀ 17-2-24 ਨੂੰ ਰੋਜ਼ਾਨਾਂ ਦੀ ਤਰਾਂ ਬੈਂਕ ਬੰਦ ਕਰਕੇ ਗੇਟ ਨੂੰ ਤਾਲਾ ਲਗਾ ਕੇ ਸਮੇਤ ਸਟਾਫ਼ ਘਰਾਂ ਨੂੰ ਚੱਲ ਗਏ ਸੀ। ਮਿਤੀ 18-2-24 ਨੂੰ ਇਕ ਟੈਲੀਫੋਨ ਕਾਲ ਆਈ.ਵੀ.ਆਈ.ਐੱਸ ਟੀਮ ਲੀਡਰ ਹੈਦਰਾਬਾਦ ਤੋਂ ਪ੍ਰਾਪਤ ਹੋਈ, ਜਿੰਨਾਂ ਨੇ ਦੱਸਿਆ ਕਿ ਤੁਹਾਡੇ ਬੈਂਕ ਅੰਦਰ ਕੋਈ ਅਣਪਛਾਤਾ ਵਿਅਕਤੀ ਵੜ ਗਿਆ ਹੈ। ਜਿਸ ਨੇ ਆਪਣਾ ਮੂੰਹ ਮਾਸਕ ਨਾਲ ਢੱਕਿਆ ਹੋਇਆ ਹੈ ਅਤੇ ਸਟਰਾਂਗ ਰੂਮ ਦੇ ਬਾਹਰ ਖੜਾ ਹੈ। ਉਸ ਨੇ ਇਸ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਇਆ, ਕਿਹਾ- 'ਗੋਲੀ ਦਾ ਜਵਾਬ ਗੋਲੀ ਨਾਲ ਦਿਓ'
ਦੂਜੇ ਪਾਸੇ ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਦੋਸ਼ੀ ਰੋਹਿਤ ਕੁਮਾਰ ਪੁੱਤਰ ਬਚਨ ਲਾਲ ਵਾਸੀ ਮਦਾਰਪੁਰ ਥਾਣਾ ਤਾਰਾਗੜ ਜ਼ਿਲ੍ਹਾ ਪਠਾਨਕੋਟ ਨੂੰ ਕਾਬੂ ਕੀਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਪਾਸੋਂ ਬਰਾਮਦ ਹੋਏ ਪਿੱਠੂ ਬੈਗ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ ਗੋਲ ਹਥੌੜਾ, ਇਕ ਹਥੌੜੀ , ਤਿੰਨ ਲੋਹੇ ਦੇ ਬਲੇਡ, ਇਕ ਸੂਆ, ਇਕ ਕਟਰ, ਇਕ ਪੇਚਕਸ, ਸੈਣੀ ਅਤੇ ਤਿੰਨ ਪੇਚਕਸ ਬਰਾਮਦ ਹੋਏ । ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੋਕਾਂ ਦਾ ਧਿਆਨ ਖਿੱਚਦੀ ਹੈ ਇਹ ਕੋਠੀ, ਕੰਮ ਨਾਲ ਇੰਨਾ ਪਿਆਰ ਕਿ ਘਰ ਦੀ ਛੱਤ 'ਤੇ ਬਣਾ ਦਿੱਤੀ PRTC ਦੀ ਬੱਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8