ਲੋਪੋਕੇ ਪੁਲਸ ਵੱਲੋਂ 5 ਲੱਖ ਤੋਂ ਵੱਧ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ ਤਿੰਨ ਕਾਬੂ
Wednesday, Jun 07, 2023 - 12:35 PM (IST)

ਲੋਪੋਕੇ (ਸਤਨਾਮ) : ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐੱਸ.ਪੀ ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ ਵਿੱਢੀ ਮੁਹਿੰਮ ਨੂੰ ਉਸ ਵਕਤ ਵੱਡੀ ਸਫਲਤਾ ਮਿਲੀ ਜਦੋਂ ਪੁਲਸ ਥਾਣਾ ਲੋਪੋਕੇ ਦੇ ਐੱਸ. ਐੱਚ. ਓ ਹਰਪਾਲ ਸਿੰਘ ਸੋਹੀ ਨੇ ਪੁਲਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਪਿੰਡਾਂ ਵਿਚ ਗਸ਼ਤ ਮੁਹਿੰਮ ਚਲਾਈ। ਇਸ ਮੁਹਿੰਮ ਦੌਰਾਨ 5 ਲੱਖ ਤੋਂ ਵੱਧ ਦੀ ਡਰੱਗ ਮਨੀ, 362 ਗ੍ਰਾਮ ਹੈਰੋਇਨ ਅਤੇ ਇਕ ਗੱਡੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਸ ਥਾਣਾ ਲੋਪੋਕੇ ਵਿਖੇ ਉਕਤ ਤਿੰਨੇ ਵਿਅਕਤੀਆਂ ਖ਼ਿਲਾਫ ਐੱਨ. ਡੀ. ਪੀ. ਐੱਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।