ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਇਲਾਕਿਆਂ ਵਿਚ ਤਲਾਸ਼ੀ ਅਭਿਆਨ ਚਲਾਇਆ

Wednesday, Nov 19, 2025 - 06:17 PM (IST)

ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਇਲਾਕਿਆਂ ਵਿਚ ਤਲਾਸ਼ੀ ਅਭਿਆਨ ਚਲਾਇਆ

ਤਰਨਤਾਰਨ (ਰਮਨ) : ਸਬ ਡਵੀਜ਼ਨ ਤਰਨਤਾਰਨ ਦੇ ਡੀ.ਐੱਸ.ਪੀ ਰਜੇਸ਼ ਕੱਕੜ ਦੀ ਅਗਵਾਈ ਹੇਠ ਥਾਣਾ ਸਰਾਏ ਅਮਾਨਤ ਖਾਂ, ਥਾਣਾ ਝਬਾਲ ਅਤੇ ਥਾਣਾ ਸਿਟੀ ਤਰਨਤਾਰਨ ਦੇ ਵੱਖ-ਵੱਖ ਇਲਾਕਿਆਂ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਸ ਨੇ ਨਸ਼ੀਲੀਆਂ ਗੋਲੀਆਂ, ਹੈਰੋਇਨ ਅਤੇ ਹੋਰ ਸਾਮਾਨ ਬਰਾਮਦ ਕਰਦੇ ਹੋਏ ਪੰਜ ਮੁਕਦਮੇ ਦਰਜ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਤਰਨਤਾਰਨ ਦੇ ਡੀ.ਐੱਸ.ਪੀ ਰਜੇਸ਼ ਕੱਕੜ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਵੱਲੋਂ ਮਿਲੇ ਹੁਕਮਾਂ ਤਹਿਤ ਥਾਣਾ ਸਰਾਏ ਅਮਾਨਤ ਖਾਂ, ਥਾਣਾ ਝਬਾਲ ਅਤੇ ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਵੱਖ-ਵੱਖ ਸ਼ੱਕੀ ਇਲਾਕਿਆਂ ਅਤੇ ਘਰਾਂ ਵਿਚ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਿਸ ਵਿਚ ਵੱਡੀ ਗਿਣਤੀ ਦੌਰਾਨ ਪੁਲਸ ਕਰਮਚਾਰੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ ਅਭਿਆਨ ਵਿਚ ਪੁਲਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਮੁਲਜ਼ਮਾਂ ਪਾਸੋਂ ਨਸ਼ੀਲੀਆਂ ਗੋਲੀਆਂ, ਹੈਰੋਇਨ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਪੁਲਸ ਵੱਲੋਂ ਕਰੀਬ ਪੰਜ ਮੁਕਦਮੇ ਦਰਜ ਕੀਤੇ ਗਏ ਹਨ।


author

Gurminder Singh

Content Editor

Related News