ਪੁਲਸ ਨੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਕੋਲੋਂ ਬਰਾਮਦ ਕੀਤੀ 70 ਗ੍ਰਾਮ ਹੈਰੋਇਨ

07/18/2022 8:01:30 PM

ਫਤਿਆਬਾਦ (ਕੰਵਲ)- ਪੁਲਸ ਚੌਕੀ ਫਤਿਆਬਾਦ ਦੀ ਪੁਲਸ ਨੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੂੰ 70 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਪੁਲਸ ਚੌਕੀ ਫਤਿਆਬਾਦ ਦੇ ਇੰਚਾਰਜ ਇਕਬਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਪੈੜ ਨੱਪਣ ਲਈ ਉਹ ਪੁਲਸ ਪਾਰਟੀ ਨਾਲ ਗਸ਼ਤ ਕਰਨ ਲਈ ਭਰੋਵਾਲ ਵਾਲੀ ਨਹਿਰ ਦੇ ਪੁਲ ’ਤੇ ਪਹੁੰਚੇ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ

ਗਸ਼ਤ ਦੌਰਾਨ ਉਨ੍ਹਾਂ ਨੂੰ ਪਿੰਡ ਵੇਈਂਪੂਈਂ ਦੀ ਤਰਫੋਂ ਸੂਏ ਦੇ ਨਾਲ ਬਣੀ ਪਟੜੀ ’ਤੇ ਇਕ ਮੋਟਰਸਾਈਕਲ ’ਤੇ 3 ਨੌਜਵਾਨ ਆਉਂਦੇ ਵਿਖਾਈ ਦਿੱਤੇ। ਪੁਲਸ ਪਾਰਟੀ ਨੂੰ ਵੇਖ ਕੇ ਘਬਰਾਉਣ ਤੋਂ ਬਾਅਦ ਜਦੋਂ ਉਹ ਆਪਣਾ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਲੱਗੇ ਤਾਂ ਮੋਟਰਸਾਈਕਲ ਸਲਿੱਪ ਹੋ ਗਿਆ। ਪੁਲਸ ਨੇ ਉਨ੍ਹਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ। ਪੁਲਸ ਨੇ ਜਦੋਂ ਮੋਟਰਸਾਈਕਲ ਚਾਲਕ ਸੁਖਦੇਵ ਸਿੰਘ ਪੁੱਤਰ ਪਾਲ ਸਿੰਘ ਵਾਸੀ ਭੋਜੇਵਾਲੀ ਦੀ ਤਲਾਸ਼ੀ ਲਈ, ਉਸ ਕੋਲੋਂ ਮੋਮੀ ਲਿਫਾਫੇ ਪਾਰਸਲ ਡੱਬੀ ਵਿਚ 10 ਗ੍ਰਾਮ ਹੈਰੋਇਨ ਤੇ ਹਰਪਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭਰੋਵਾਲ ਪਾਸੋਂ ਦੂਸਰੀ ਪਾਰਸਲ ਡੱਬੀ ਵਿਚੋਂ 20 ਗ੍ਰਾਮ ਹੈਰੋਇਨ ਅਤੇ ਗੁਰਜੀਤ ਸਿੰਘ ਰਿੰਕੂ ਪੁੱਤਰ ਜਗੀਰ ਸਿੰਘ ਵਾਸੀ ਵੇਈਂਪੂਈਂ ਪਾਸੋਂ ਤੀਸਰੇ ਪਾਰਸਲ ਡੱਬੀ ’ਚੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਪੜ੍ਹੋ ਇਹ ਵੀ ਖ਼ਬਰ: ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ

ਚੌਕੀ ਇੰਚਾਰਜ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗੇਲਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਚੌਕੀ ਇੰਚਾਰਜ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਕਿਹਾ ਕਿ ਨਸ਼ੀਲੇ ਪਦਾਰਥ ਵੇਚਣ ਵਾਲੇ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


rajwinder kaur

Content Editor

Related News