ਪੁਲਸ ਵਲੋਂ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਕੁਝ ਮੁੰਡੇ-ਕੁੜੀਆਂ ਨੂੰ ਕੀਤਾ ਗ੍ਰਿਫਤਾਰ

01/22/2021 1:44:01 PM

ਤਰਨਤਾਰਨ (ਰਮਨ ਚਾਵਲਾ) - ਥਾਣਾ ਸਰਹਾਲੀ ਕਲਾਂ ਦੀ ਪੁਲਸ ਨੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਨੂੰ ਬੇਨਕਾਬ ਕਰਦੇ ਹੋਏ ਕੁਝ ਮੁੰਡੇ-ਕੁੜੀਆਂ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਇਸ ਮਾਮਲੇ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਥਾਣਾ ਸਰਹਾਲੀ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਢੋਟੀਆਂ ਵਿਖੇ ਸਥਿਤ ਐੱਮ.ਐੱਸ ਹੋਟਲ ’ਚ ਦੇਹ ਵਪਾਰ ਦਾ ਧੰਦਾ ਕਾਫ਼ੀ ਸਮੇਂ ਤੋਂ ਚੱਲਦਾ ਆ ਰਿਹਾ ਹੈ। ਜਿੱਥੇ ਮੋਟੀਆਂ ਰਕਮਾਂ ਵਸੂਲਦੇ ਹੋਏ ਕਮਰੇ ਕਿਰਾਏ ’ਤੇ ਦਿੱਤੇ ਜਾਂਦੇ ਹਨ। ਇਸ ਹੋਟਲ ’ਚ ਦੂਸਰੇ ਸ਼ਹਿਰਾਂ ਤੋਂ ਮੁੰਡੇ-ਕੁੜੀਆਂ ਦੇਹ ਵਪਾਰ ਦੇ ਧੰਦੇ ਲਈ ਪੁੱਜਦੀਆਂ ਸਨ। 

ਪੜ੍ਹੋ ਇਹ ਵੀ ਖ਼ਬਰ - Health Tips : ਗਾਂ ਅਤੇ ਮੱਝ ’ਚੋਂ ਜਾਣੋ ਸਿਹਤ ਲਈ ਕਿਸ ਦਾ ਦੁੱਧ ਸਭ ਤੋਂ ਵੱਧ ਫ਼ਾਇਦੇਮੰਦ ਹੁੰਦਾ

ਉਨ੍ਹਾਂ ਦੱਸਿਆ ਕਿ ਪੁਲਸ ਨੇ ਇਸ ਸੂਚਨਾ ਦੇ ਅਧਾਰ ’ਤੇ ਉਕਤ ਹੋਟਲ ’ਚ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਸ ਨੇ ਕੁਝ ਮੁੰਡੇ-ਕੁੜੀਆਂ ਦੇ ਨਾਲ-ਨਾਲ ਹੋਟਲ ਦੇ ਮਾਲਕ ਅਤੇ ਮੈਨੇਜਰ ਨੂੰ ਵੀ ਕਬਜ਼ੇ ’ਚ ਲੈ ਲਿਆ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਸਬੰਧੀ ਥਾਣਾ ਸਰਹਾਲੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ


rajwinder kaur

Content Editor

Related News