ਗੁਰਦਾਸਪੁਰ ''ਚ ਪੁਲਸ ਦੀ ਕਾਰਵਾਈ, 5 ਪੈਕੇਟ ਹੈਰੋਇਨ ਸਮੇਤ ਇਕ ਗ੍ਰਿਫਤਾਰ

Monday, Sep 07, 2026 - 01:58 PM (IST)

ਗੁਰਦਾਸਪੁਰ ''ਚ ਪੁਲਸ ਦੀ ਕਾਰਵਾਈ, 5 ਪੈਕੇਟ ਹੈਰੋਇਨ ਸਮੇਤ ਇਕ ਗ੍ਰਿਫਤਾਰ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਗੁਰਦਾਸਪੁਰ ਪੁਲਸ ਨੂੰ ਨਸ਼ਿਆਂ ਖਿਲਾਫ ਵੱਡੀ ਸਫਲਤਾ ਮਿਲੀ ਹੈ। ਥਾਣਾ ਬਹਿਰਾਮਪੁਰ ਪੁਲਸ ਅਤੇ ਖੁਫੀਆ ਵਿਭਾਗ ਵੱਲੋਂ ਦੇਰ ਰਾਤ ਰਾਵੀ ਦਰਿਆ ਨੇੜੇ ਕੀਤੇ ਸਾਂਝੇ ਆਪਰੇਸ਼ਨ ਦੌਰਾਨ ਕਰੀਬ 2 ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਕਰਕੇ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਪ੍ਰੈਸ ਕਾਨਫਰੰਸ 'ਚ ਜਾਣਕਾਰੀ ਦਿੰਦਿਆਂ ਐਸਐਸਪੀ ਆਦਿਤਿਆ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਬਲਵਿੰਦਰ ਕੁਮਾਰ ਉਰਫ ਨੀਟਾ ਵਜੋਂ ਹੋਈ ਹੈ। ਉਸ ਕੋਲੋਂ 5 ਪੈਕਟ ਹੈਰੋਇਨ ਬਰਾਮਦ ਹੋਈ ਹੈ। ਇਸ ਦੌਰਾਨ ਉਸਦਾ ਇੱਕ ਸਾਥੀ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਿਆ।ਪੁਲਸ ਨੇ ਫੜੇ ਗਏ ਵਿਅਕਤੀ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਨੇ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।


author

Shivani Bassan

Content Editor

Related News