ਨਸ਼ਿਆਂ ਦਾ ਧੰਦਾ ਕਰਨ ਵਾਲਿਆਂ 'ਤੇ ਪੁਲਸ ਪ੍ਰਸ਼ਾਸਨ ਦੀ ਤਿੱਖੀ ਨਜ਼ਰ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

Sunday, Jan 01, 2023 - 12:30 PM (IST)

ਨਸ਼ਿਆਂ ਦਾ ਧੰਦਾ ਕਰਨ ਵਾਲਿਆਂ 'ਤੇ ਪੁਲਸ ਪ੍ਰਸ਼ਾਸਨ ਦੀ ਤਿੱਖੀ ਨਜ਼ਰ, ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਰਾਜਾਸਾਂਸੀ (ਨਿਰਵੈਲ)- ਥਾਣਾ ਰਾਜਾਸਾਂਸੀ ਦੇ ਮਹਿਲਾ ਐੱਸ. ਐੱਚ. ਓ. ਸਬ-ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਦੀ ਅਗਵਾਈ ’ਚ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਿੰਨ ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਰਾਜਾਸਾਂਸੀ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿਚ ਏ. ਐੱਸ. ਆਈ. ਗੁਰਬਖਸ਼ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਅਦਲੀਵਾਲਾ, ਬੂਆਨੰਗਲੀ ਤੇ ਮੱਲੂਨੰਗਲ ਆਦਿ ਪਿੰਡਾਂ ਨੂੰ ਜਾ ਰਹੀ ਸੀ ਤਾਂ ਅਦਲੀਵਾਲਾ ਪਿੰਡ ਨਜ਼ਦੀਕ ਤਿੰਨ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਮੁੜਨ ਲੱਗੇ ਜਿਨ੍ਹਾਂ ਨੂੰ ਪੁਲਸ ਪਾਰਟੀ ਵੱਲੋਂ ਮੌਕੇ ’ਤੇ ਕਾਬੂ ਕਰ ਲਿਆ ਗਿਆ। ਉਨ੍ਹਾਂ 'ਚੋਂ ਦੋ ਨੌਜਵਾਨਾਂ ਕੋਲੋਂ 5-5 ਗ੍ਰਾਮ ਹੈਰੋਇਨ ਅਤੇ ਇਕ ਨੌਜਵਾਨ ਕੋਲੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। 

ਇਹ ਵੀ ਪੜ੍ਹੋ- ਸਰਹਾਲੀ ਥਾਣੇ 'ਤੇ ਹੋਏ RPG ਹਮਲੇ ਮਾਮਲੇ 'ਚ 4 ਹੋਰ ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਇੰਨ੍ਹਾਂ ਤਿੰਨਾਂ ਨੌਜਵਾਨਾਂ ਦੀ ਪਛਾਣ ਕਰਨ ਭੱਟੀ ਉਰਫ਼ ਭਸੂੜੀ ਪੁੱਤਰ ਸੈਮੂਅਲ ਭੱਟੀ, ਵਿਸ਼ਾਲ ਸਿੰਘ ਉਰਫ਼ ਪਾਚੋ ਪੁੱਤਰ ਜਗਦੀਸ਼ ਸਿੰਘ ਅਤੇ ਬੱਬੂ ਪੁੱਤਰ ਕਾਲਾ ਤਿੰਨੇ ਵਾਸੀ ਗਾਂਧੀ ਨਗਰ ਵਾਰਡ ਨੰਬਰ 12 ਰਾਜਾਸਾਂਸੀ ਵਜੋਂ ਹੋਈ ਹੈ। ਜਿਨ੍ਹਾਂ ਖ਼ਿਲਾਫ਼ ਥਾਣਾ ਰਾਜਾਸਾਂਸੀ ਵਿਖੇ ਐੱਨ. ਡੀ. ਪੀ .ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਤਿੰਨਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵੱਲੋਂ ਇਨ੍ਹਾਂ ਨੂੰ ਦੋ ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣਾ ਇਹ ਧੰਦਾ ਛੱਡ ਦੇਣ ਨਹੀਂ ਤਾਂ ਅਜਿਹਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਪ੍ਰੇਮੀ ਨੇ ਕਮਾਇਆ ਧ੍ਰੋਹ, ਰਿਲੇਸ਼ਨਸ਼ਿਪ 'ਚ ਰਹੀ 2 ਬੱਚਿਆਂ ਦੀ ਮਾਂ ਦੀ ਅਸ਼ਲੀਲ ਵੀਡੀਓ ਕੀਤੀ ਵਾਇਰਲ


author

Shivani Bassan

Content Editor

Related News