ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਅਲਰਟ, ਹਰ ਸ਼ੱਕੀ ਵਿਅਕਤੀ ’ਤੇ ਨਜ਼ਰ ਰੱਖਣ ਦੇ ਹੁਕਮ

Thursday, Jan 23, 2025 - 10:50 AM (IST)

ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਅਲਰਟ, ਹਰ ਸ਼ੱਕੀ ਵਿਅਕਤੀ ’ਤੇ ਨਜ਼ਰ ਰੱਖਣ ਦੇ ਹੁਕਮ

ਅੰਮ੍ਰਿਤਸਰ (ਜ.ਬ.)-ਗਣਤੰਤਰਤਾ ਦਿਵਸ ਦੇ ਮੱਦੇਨਜ਼ਰ ਏ. ਡੀ. ਜੀ. ਪੀ. ਲਾਅ-ਐਂਡ-ਆਰਡਰ ਐੱਸ. ਪੀ. ਐੱਸ. ਪਰਮਾਰ ਨੇ ਅੰਮ੍ਰਿਤਸਰ ਦਿਹਾਤੀ ਪੁਲਸ ਅਧੀਨ ਪੈਂਦੇ ਵੱਖ-ਵੱਖ ਥਾਣਿਆਂ, ਹਾਈਟੈੱਕ ਨਾਕੇ ਅਤੇ ਹੋਰ ਮਹੱਤਵਪੂਰਨ ਸਥਾਨਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਏ. ਡੀ. ਜੀ. ਪੀ. ਪਰਮਾਰ ਨੇ ਦੱਸਿਆ ਕਿ ਡੀ. ਜੀ. ਪੀ. ਪੰਜਾਬ ਦੇ ਹੁਕਮਾਂ ’ਤੇ ਸਮੂਹ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਕਿ ਸਮੁੱਚੇ ਪੰਜਾਬ ਵਿਚ 26 ਜਨਵਰੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇ।

ਇਹ ਵੀ ਪੜ੍ਹੋ- ਪੰਜਾਬ ਰੋਡਵੇਜ਼ 'ਚ ਮਹਿਲਾ ਦਾ ਕੰਡਕਟਰ ਨਾਲ ਪੈ ਗਿਆ ਪੰਗਾ, ਘਰੋਂ ਬੰਦੇ ਬੁਲਾ ਕੀਤੀ ਕੁੱਟ-ਮਾਰ

ਇਸੇ ਤਹਿਤ ਉਹ ਅੰਮ੍ਰਿਤਸਰ ਦਿਹਾਤੀ ਪੁਲਸ ਅਧੀਨ ਪੈਂਦੇ ਵੱਖ-ਵੱਖ ਥਾਣਿਆਂ, ਹਾਈਟੈਕ ਨਾਕੇ, ਪੁਲਸ ਲਾਈਨ ਅਤੇ ਹੋਰ ਮਹੱਤਵਪੂਰਨ ਸਥਾਨਾਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹਨ। ਇਸ ਦੌਰੇ ਦੌਰਾਨ ਉਨ੍ਹਾਂ ਨੇ ਸਮੂਹ ਉੱਚ ਅਧਿਕਾਰੀਆਂ ਸਮੇਤ ਥਾਣਿਆਂ ਵਿਚ ਤਾਇਨਾਤ ਐੱਸ. ਐੱਚ. ਓ. ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੁਆਰਾ ਆਪੋ-ਆਪਣੇ ਇਲਾਕੇ ਵਿਚ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰ ਵਿਚ ਜਾਇਜ਼ਾ ਲਿਆ। ਇਸ ਦੇ ਨਾਲ ਹੀ ਇਸ ਗੱਲ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਸੁਰੱਖਿਆ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਢਿੱਲ ਨਾ ਦਿੱਤੀ ਜਾਵੇ ਅਤੇ ਵੱਧ ਤੋਂ ਵੱਧ ਪੁਲਸ ਨਫਰੀ ਅਤੇ ਹੋਰ ਆਧੁਨਿਕ ਸਾਜੋ ਸਾਮਾਨ ਦੀ ਵਰਤੋਂ ਨਾਕਾਬੰਦੀ ਅਤੇ ਹੋਰ ਐਂਟੀ ਸਾਬੋਟਾਜ ਅਭਿਆਨ ਦੌਰਾਨ ਕੀਤਾ ਜਾਵੇ। ਇਕ ਸਵਾਲ ਦੇ ਜਵਾਬ ਵਿਚ ਏ. ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਸਰਹੱਦ ਪਾਰੋਂ ਆਉਣ ਵਾਲੇ ਡਰੋਨਾਂ, ਹਥਿਆਰਾਂ ਅਤੇ ਨਸ਼ਿਆਂ ਆਦਿ ਨੂੰ ਠੱਲ ਪਾਉਣ ਨੂੰ ਕੇ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੀ ਮਿਹਨਤ ਦਾ ਹੀ ਨਤੀਜਾ ਹੈ ਕਿ ਹੁਣ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ, ਹਥਿਆਰਾਂ ਅਤੇ ਡਰੋਨਾਂ ਦੀ ਆਮਦ ਵਿੱਚ ਭਾਰੀ ਕਮੀ ਦਿਖਾਈ ਦੇ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਰੇਲ ਯਾਤਰੀ ਧਿਆਨ ਦੇਣ! ਰੱਦ ਹੋਈਆਂ ਇਹ ਟਰੇਨਾਂ

ਉਨ੍ਹਾਂ ਕਿਹਾ ਕਿ ਪੁਲਸ ਥਾਣਿਆ ’ਤੇ ਹਮਲਿਆਂ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਪੁਲਸ ਪੂਰੀ ਤਰਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਤਾਂ ਜੋ ਆਮ ਲੋਕਾਂ ਵਿੱਚ ਦਹਿਸ਼ਤ ਪੈਦਾ ਕੀਤੀ ਜਾਵੇ ਕੀਤੀ ਜਾ ਸਕੇ ਪਰ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। 26 ਜਨਵਰੀ ਮੌਕੇ ਕਿਸੇ ਕਿਸਮ ਦੇ ਅੱਤਵਾਦੀ ਹਮਲੇ ਦੀਆਂ ਸੰਭਾਵਨਾਵਾਂ ਨੂੰ ਨਕਾਰਦੇ ਹੋਏ ਉਨ੍ਹਾਂ ਕਿਹਾ ਕਿ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਪੁਲਸ ਦੀ ਮੌਜੂਦਗੀ ਵਧਾਈ ਗਈ ਹੈ। ਪੁਲਸ ਮੁਲਾਜ਼ਮਾਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਇੱਕ ਸ਼ੱਕੀ ਵਿਅਕਤੀ ’ਤੇ ਪੂਰੀ ਨਜ਼ਰ ਰੱਖੀ ਜਾਵੇ। ਪੁਲਸ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਅਲਰਟ ਮੋਡ ’ਤੇ ਰੱਖਿਆ ਗਿਆ ਹੈ ਅਤੇ ਮਾਰਕੀਟਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਆਦਿ ’ਤੇ ਵੀ ਰੂਟੀਨ ਚੈਕਿੰਗ ਤੋਂ ਇਲਾਵਾ ਵਿਸ਼ੇਸ਼ ਚੈਕਿੰਗ ਅਭਿਆਨ ਵੀ ਚਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News