ਗੰਦਲਾ ਲਾਹੜੀ ’ਚ ਸ਼ੱਕੀ ਦੇਖੇ ਜਾਣ ’ਤੇ ਪੁਲਸ ਤੇ ਆਈ. ਟੀ. ਬੀ. ਪੀ. ਨੇ ਚਲਾਇਆ ਸਰਚ ਆਪ੍ਰੇਸ਼ਨ

Saturday, Jul 20, 2024 - 12:30 PM (IST)

ਪਠਾਨਕੋਟ (ਸ਼ਾਰਦਾ)-ਪਠਾਨਕੋਟ ਅਧੀਨ ਪੈਂਦੇ ਪਿੰਡ ਗੰਦਲਾ ਲਾਹੜੀ ’ਚ ਕਿਸੇ ਵਿਅਕਤੀ ਵੱਲੋਂ ਕੁਝ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ’ਤੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਸ ਨੇ ਸੂਚਨਾ ਮਿਲਦੇ ਹੀ ਜ਼ਿਲੇ ਦੀ ਪੁਲਸ ਅਤੇ ਆਈ. ਟੀ. ਬੀ. ਪੀ. ਵੱਲੋਂ ਸਾਂਝੇ ਤੌਰ ’ਤੇ ਕਾਸੋ ਆਪ੍ਰੇਸ਼ਨ ਨੂੰ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਗੋਲੀ ਚੌਕ ਨਜ਼ਦੀਕ ਗੰਦਲਾ ਲਾਹੜੀ ’ਚ ਕੁਝ ਸ਼ੱਕੀਆਂ ਨੂੰ ਦੇਖੇ ਜਾਣ ’ਤੇ ਪੁਲਸ ਅਤੇ ਫੌਜ ਚੌਕਸ ਹੋ ਗਈ ਹੈ, ਜਿਸ ਦੇ ਲਈ ਸ਼ਾਹਪੁਰਕੰਡੀ ਪੁਲਸ ਵੱਲੋਂ ਆਪਣੇ ਖੇਤਰ ’ਚ ਰਹਿੰਦੇ ਗੁੱਜਰਾਂ ਦੇ ਡੇਰਿਆਂ ਨੂੰ ਕਾਸੋ ਆਪ੍ਰੇਸ਼ਨ ਦੇ ਤਹਿਤ ਕਾਬਿੰਗ ਆਪ੍ਰੇਸ਼ਨ ਵੀ ਸ਼ੁਰੂ ਕਰ ਦਿੱਤਾ ਗਿਆ। ਪੁਲਸ ਵੱਲੋਂ ਇਹ ਸਾਰੀ ਜਾਣਕਾਰੀ ਅਜੇ ਤੱਕ ਗੁਪਤ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਪੈਨਿਕ ਨਾ ਵਧ ਸਕੇ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੰਦਲਾ ਲਾਹੜੀ ਦੇ ਨਜ਼ਦੀਕ ਤੋਂ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਜਦੋਂ ਉਹ ਆਪਣੇ ਖੇਤਾਂ ’ਚ ਕੰਮ ਕਰ ਰਿਹਾ ਸੀ ਤਾਂ ਕੁਝ ਸ਼ੱਕੀ ਵਿਅਕਤੀ ਦੇਖੇ ਗਏ।

ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ

ਮਿਲੀ ਜਾਣਕਾਰੀ ਅਨੁਸਾਰ ਉਕਤ ਸ਼ੱਕੀ ਵਿਅਕਤੀ ਮਮੂਨ ਵੱਲ ਚਲੇ ਗਏ ਹਨ, ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਆਈ. ਟੀ. ਬੀ. ਪੀ. ਨਾਲ ਮਿਲ ਕੇ ਸਾਂਝੇ ਤੌਰ ’ਤੇ ਸ਼ਾਹਪੁਰਕੰਡੀ ਪੁਲਸ, ਸੁਜਾਨਪੁਰ ਪੁਲਸ ਅਤੇ ਬਾਕੀ ਸੁਰੱਖਿਆ ਫੋਰਸਿਜ਼ ਸਰਚ ਆਪ੍ਰੇਸ਼ਨ ਕੀਤਾ ਗਿਆ। ਪੁਲਸ ਵੱਲੋਂ ਗੁੱਜਰਾਂ ਦੇ ਮੁਖੀਆਂ ਨੂੰ ਹਦਾਇਤ ਦਿੱਤੀ ਜਾ ਰਹੀ ਹੈ ਕਿ ਜੇਕਰ ਕੋਈ ਸ਼ੱਕੀ ਅਤੇ ਨਵਾਂ ਵਿਅਕਤੀ ਉਨ੍ਹਾਂ ਦੇ ਕੋਲ ਆਉਂਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ।

ਇਹ ਵੀ ਪੜ੍ਹੋ-  ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News