ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ’ਤੇ ਗੁਰਦਾਸਪੁਰ ਪੁਲਸ ਤੇ ਐਂਟੀ-ਸਾਬੋਟਾਜ ਟੀਮ ਵੱਲੋਂ ਕੀਤੀ ਗਈ ਚੈਕਿੰਗ
Sunday, Apr 19, 2026 - 06:18 PM (IST)
ਗੁਰਦਾਸਪੁਰ (ਵਿਨੋਦ)- ਜ਼ਿਲ੍ਹੇ ’ਚ ਅਣਸੁਖਾਵੀਂ ਘਟਨਾਵਾਂ ਨੂੰ ਰੋਕਣ, ਰੇਲਵੇ ਸਟੇਸ਼ਨ, ਬੱਸ ਸਟੈਂਡ ’ਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਜ਼ਿਲ੍ਹਾ ਪੁਲਸ ਗੁਰਦਾਸਪੁਰ ਐਂਟੀ ਸਾਬੋਟੇਜ ਅਤੇ ਡੌਗ ਸਕੁਐਡ ਟੀਮ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਸਮੇਤ ਹੋਰਨਾਂ ਥਾਵਾਂ ’ਤੇ ਚੈਕਿੰਗ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਆਦਿੱਤਿਆ ਨੇ ਕਿਹਾ ਕਿ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੀ ਸੁਰੱਖਿਆ ਨੂੰ ਲੈ ਕੇ ਕਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਸ਼ਹਿਰ ਦੇ ਮੇਨ ਪੁਆਇੰਟਾਂ ’ਤੇ ਨਾਕਾਬੰਦੀ ਕਰਕੇ ਜਿੱਥੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਉੱਥੇ ਰੇਲਵੇ ਸਟੇਸ਼ਨ, ਬੱਸ ਸਟੈਂਡ ’ਤੇ ਯਾਤਰੀਆਂ ਦੀ ਸੁਰੱਖਿਆ ਨੂੰ ਵੀ ਲੈ ਕੇ ਵੀ ਉਚਿੱਤ ਕਦਮ ਚੁੱਕੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ
ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਸਮੇਂ-ਸਮੇਂ 'ਤੇ ਇਹ ਚੈਕਿੰਗ ਅਭਿਆਨ ਚਲਾਇਆ ਜਾਂਦਾ ਹੈ ਤਾਂ ਕਿ ਅਣਸੁਖਾਵੀਂ ਘਟਨਾ ਨੂੰ ਸਮਾਂ ਰਹਿੰਦੇ ਹੀ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਗੁਰਦਾਸਪੁਰ ਪੁਲਸ ਦੀ ਐਂਟੀ ਸਾਬੋਟੇਜ ਅਤੇ ਡੌਗ ਸਕੁਐਡ ਟੀਮ ਵੱਲੋਂ ਬੰਬ ਨਿਰੋਧਕ ਦਸਤੇ ਸਮੇਤ ਬੱਸ ਸਟੈਂਡ, ਰੇਲਵੇ ਸਟੇਸ਼ਨ ਹੋਰ ਜਨਤਕ ਸਥਾਨਾਂ ਤੇ ਇਹ ਚੈਕਿੰਗ ਅਭਿਆਨ ਚਲਾਇਆ ਗਿਆ। ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੇ ਯਾਤਰੀਆਂ ਦੇ ਸਾਮਾਨ ਦੀ ਵੀ ਚੈਕਿੰਗ ਕੀਤੀ ਗਈ। ਇਸ ਦੇ ਇਲਾਵਾ ਰੇਲਵੇ ਲਾਈਨਾਂ, ਪਾਰਕਿੰਗ ਸਥਾਨ, ਯਾਤਰੀਆਂ ਦੇ ਸਾਮਾਨ, ਰੇਲਵੇ ਸਟੇਸ਼ਨ ਤੇ ਰੱਖੇ ਡਸਟਬਿੰਨ ਦੀ ਵੀ ਚੈਕਿੰਗ ਕੀਤੀ ਗਈ। ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਸ ਦੇ ਕੰਟਰੋਲ ਰੂਮ 'ਤੇ ਇਸ ਦੀ ਸੂਚਨਾ ਦਿੱਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
