ਪੁਲਸ ਅਤੇ BSF ਦੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਨੇੜਿਓਂ ਪਿਸਤੌਲ ਤੇ 2 ਮੈਗਜ਼ੀਨ ਬਰਾਮਦ

Tuesday, Jul 30, 2024 - 01:17 PM (IST)

ਤਰਨਤਾਰਨ (ਰਮਨ)-ਬੀ.ਐੱਸ.ਐੱਫ ਅਤੇ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਇਲਾਕੇ ਵਿਚੋਂ ਇਕ ਪਿਸਤੌਲ ਬਿਨਾਂ ਬੈਰਲ ਅਤੇ 2 ਮੈਗਜ਼ੀਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਹ ਪਿਸਤੌਲ ਡਰੋਨ ਦੀ ਮਦਦ ਨਾਲ ਪਾਕਿਸਤਾਨ ਵੱਲੋਂ ਭਾਰਤ ਪੁੱਜੇ ਸਨ, ਜਿਨ੍ਹਾਂ ਦੇ ਸਬੰਧ ਵਿਚ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀ.ਐੱਸ.ਐੱਫ ਅਤੇ ਥਾਣਾ ਖੇਮਕਰਨ ਦੀ ਪੁਲਸ ਵੱਲੋਂ ਸਰਹਦੀ ਇਲਾਕੇ ਵਿਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਗੁਪਤ ਸੂਚਨਾ ਦੇ ਆਧਾਰ ਉਪਰ ਸੋਮਵਾਰ ਦੁਪਹਿਰ ਕਰੀਬ ਢਾਈ ਵਜੇ ਪਿੰਡ ਮਸਤਗੜ੍ਹ ਦੇ ਖੇਤਾਂ ’ਚ ਡਿੱਗੇ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਇਸ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਹੋਏ ਪੈਕਟ ਨੂੰ ਖੋਲਣ ਦੌਰਾਨ ਉਸ ’ਚੋਂ ਇਕ ਪਿਸਤੌਲ ਦੋ ਬਿਨਾਂ ਸਲਾਈਡ ਅਤੇ ਬੈਰਲ ਤੋਂ ਇਲਾਵਾ 2 ਮੈਗਜ਼ੀਨ ਬਰਾਮਦ ਕੀਤੇ ਗਏ। ਇਹ ਪਿਸਤੌਲ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭਾਰਤ ਪੁੱਜਾ ਹੋਵੇਗਾ, ਜਿਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News