ਸਰਹੱਦੀ ਖੇਤਰ ਅੰਦਰ ਪੁਲਸ ਤੇ BSFਵੱਲੋਂ ਸਰਚ ਅਭਿਆਨ ਜਾਰੀ, ਕੀਤੀ ਜਾ ਰਹੀ ਬਰੀਕੀ ਨਾਲ ਜਾਂਚ

Saturday, Mar 09, 2024 - 12:28 PM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)-ਬੀਤੀ ਦਿਨੀਂ ਰਾਵੀ ਦਰਿਆ ਤੋਂ ਪਾਰਲੇ ਪਾਸੇ ਪਿੰਡ ਭਰਿਆਲ ਦੇ ਕਣਕ ਦੇ ਖੇਤਾਂ 'ਚੋਂ ਬੀ. ਐੱਸ. ਐੱਫ. ਨੂੰ ਇੱਕ 500 ਗ੍ਰਾਮ ਹੈਰੋਇਨ ਦਾ ਪੈਕਟ ਬਰਾਮਦ ਹੋਇਆ ਸੀ, ਜਿਸ ਉਪਰੰਤ ਅੱਜ ਮੁੜ ਬਹਿਰਾਮਪੁਰ ਪੁਲਸ ਪ੍ਰਸ਼ਾਸਨ ਅਤੇ ਬੀ. ਐੱਸ. ਐੱਫ. ਵੱਲੋਂ ਇੱਕ ਸਾਂਝੇ ਤੌਰ 'ਤੇ ਸਰਚ ਅਭਿਆਨ ਚਲਾਇਆ ਗਿਆ ।

ਇਹ ਵੀ ਪੜ੍ਹੋ : ਵਿਧਾਨਸਭਾ 'ਚ ਵਿਧਾਇਕਾਂ ਨੇ ਚੁੱਕੀ ਅਫੀਮ ਦੀ ਖੇਤੀ ਦੀ ਮੰਗ, ਜਾਣੋ ਕੀ ਬੋਲੇ ਖੇਤੀਬਾੜੀ ਮੰਤਰੀ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਹਿਰਾਮਪੁਰ ਐੱਸ. ਐੱਚ. ਓ. ਅਵਤਾਰ ਸਿੰਘ ਨੇ ਦੱਸਿਆ ਕਿ ਇਹ ਸਰਚ ਅਭਿਆਨ ਬਿਆਨ ਰਾਵੀ ਦਰਿਆ ਦੇ ਨੇੜਲੇ ਇਲਾਕੇ ਦੇ ਸਰਹੱਦੀ ਇਲਾਕੇ ਅੰਦਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ 'ਤੇ ਨਜ਼ਰ ਰੱਖਣ ਲਈ ਬੀ.ਐੱਸ.ਐੱਫ ਤੇ ਪੁਲਸ ਵੱਲੋਂ ਬਹਿਰਾਮਪੁਰ ਖੇਤਰ 'ਚ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ।

ਇਹ ਵੀ ਪੜ੍ਹੋ : ਪਤਨੀ ਨੂੰ ਸ਼ਰੀਕੇ 'ਚ ਰਹਿੰਦਾ ਵਿਅਕਤੀ ਕਰਦਾ ਸੀ ਪ੍ਰੇਸ਼ਾਨ, ਦੁਖੀ ਹੋ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ

ਉਨ੍ਹਾਂ ਨੇ ਕਿਹਾ ਕਿ ਇਸ ਸਰਚ ਅਭਿਆਨ ਦੌਰਾਨ ਅਜੇ ਤੱਕ ਕਿਸੇ ਤਰ੍ਹਾਂ ਦੀ ਕੋਈ ਨਸ਼ੀਲੀ ਵਸਤੂ ਬਰਾਮਦ ਨਹੀਂ ਹੋਈ ਅਤੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਕਿਸ ਤਰ੍ਹਾਂ ਦੀ ਵੀ ਕੋਈ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇਗੀ ਅਤੇ ਉਸਦਾ ਨਾਂ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਸ ਦੇ ਜਵਾਨ ਹਾਜ਼ਰ ਸਨ।

ਇਹ ਵੀ ਪੜ੍ਹੋ : ਰੇਲ ਯਾਤਰੀਆਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ, ਇਕ ਹਫ਼ਤੇ ਤੱਕ ਇਹ ਰੇਲਵੇ ਸੇਵਾ ਪ੍ਰਭਾਵਿਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News