ਪੁਲਸ ਤੇ BSF ਦਾ ਸਾਂਝਾ ਸਰਚ ਆਪ੍ਰੇਸ਼ਨ, ਖੇਤ ''ਚੋਂ ਡਰੋਨ ਤੇ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
Friday, Jul 26, 2024 - 02:27 AM (IST)
ਬਟਾਲਾ/ਕਲਾਨੋਰ (ਬੇਰੀ, ਮਨਮੋਹਨ)- ਪੁਲਸ ਅਤੇ ਬੀ.ਐੱਸ.ਐੱਫ. ਦੇ ਸਾਂਝੇ ਆਪ੍ਰੇਸ਼ਨ ਦੌਰਾਨ ਬਲਾਕ ਕਲਾਨੌਰ ਅਧੀਨ ਪੈਂਦੇ ਸਰਹੱਦੀ ਪਿੰਡ ਅਗਵਾਨ ਦੇ ਖੇਤਾਂ ’ਚੋਂ ਇਕ ਡਰੋਨ ਅਤੇ 2 ਕਿਲੋ 241 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਪਤਾ ਚੱਲਦਿਆਂ ਹੀ ਡੀ.ਐੱਸ.ਪੀ. ਗੁਰਵਿੰਦਰ ਸਿੰਘ ਅਤੇ ਪੁਲਸ ਥਾਣਾ ਕਲਾਨੌਰ ਦੇ ਐੱਸ.ਐੱਚ.ਓ. ਮੇਜਰ ਸਿੰਘ ਸਮੇਤ ਬੀ.ਐੱਸ.ਐੱਫ. ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਥਾਣਾ ਕਲਾਨੌਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਐੱਸ.ਪੀ. ਗੁਰਦਾਸਪੁਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਵੱਲੋਂ ਸਵੇਰੇ ਕਰੀਬ 9 :30 ਵਜੇ ਬਲਾਕ ਕਲਾਨੌਰ ਦੇ ਪਿੰਡ ਅਗਵਾਨ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਝੋਨੇ ਦੇ ਖੇਤਾਂ ’ਚੋਂ ਇਕ ਕਾਲੇ ਰੰਗ ਦਾ ਡਰੋਨ ਬਰਾਮਦ ਕੀਤਾ। ਇਸ ਸਮੇਂ ਪੁਲਸ ਅਤੇ ਫੌਜ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਬਾਰਡਰ ਦੇ ਨਾਲ ਲੱਗਦੇ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ- 'ਜਗ ਬਾਣੀ' 'ਚ ਲੱਗੀ ਖ਼ਬਰ ਦਾ ਅਸਰ- ਤਸਵੀਰ ਹੋਈ ਵਾਇਰਲ ਤਾਂ ਚੋਰ ਨੇ ਚੋਰੀ ਕੀਤੀ ਐਕਟਿਵਾ ਖ਼ੁਦ ਛੱਡੀ ਵਾਪਸ
ਇਸ ਦੌਰਾਨ ਪਿੰਡ ਅਗਵਾਨ ਦੇ ਹੀ ਇਕ ਖੇਤ ’ਚੋਂ ਇਕ ਪੈਕਟ ਦਾ ਮਿਲਿਆ, ਜਿਸ ’ਚੋਂ 2 ਕਿਲੋ 241 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਪੁਲਸ ਨੇ ਡਰੋਨ ਅਤੇ ਹੈਰੋਇਨ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਬਣਦੀਆਂ ਧਾਰਾਵਾਂ ਤਹਿਤ ਪੁਲਸ ਥਾਣਾ ਕਲਾਨੌਰ ਵਿਖੇ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਹੁਣ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਵਾਲਿਆਂ ਦੀ ਖ਼ੈਰ ਨਹੀਂ ! ਜਾਰੀ ਹੋ ਗਈਆਂ ਸਖ਼ਤ ਹਦਾਇਤਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e