ਪੁਲਸ ਤੇ BSF ਨੇ ਹਾਸਲ ਕੀਤੀ ਸਫ਼ਲਤਾ, ਸਾਂਝੇ ਅਪ੍ਰੇਸ਼ਨ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

06/03/2023 11:23:08 AM

ਲੋਪੋਕੇ (ਸਤਨਾਮ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਖ਼ੇਤਰ 'ਚ ਲੋਪੋਕੇ ਪੁਲਸ ਅਤੇ ਬੀ.ਐੱਸ.ਐੱਫ਼ ਚੌਂਕੀ ਬੀ.ਓ.ਪੀ ਰਾਮਕੋਟ ਵਲੋਂ ਸਾਝੇ ਅਪ੍ਰੇਸ਼ਨ ਦੋਰਾਨ 5 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੋੜਾਂ ਰੁਪਏ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਤੇ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਦੱਸਿਆ ਕਿ ਨੇੜਲੇ ਪਿੰਡਾਂ 'ਚ ਡਰੋਨ ਦੀ ਹੱਲ-ਚੱਲ ਦਿਖਾਈ ਦਿੱਤੀ ਸੀ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਉਸ ਦੀ ਬੌਣੀ ਮਾਨਸਿਕਤਾ ਦਾ ਪ੍ਰਗਟਾਵਾ : ਐਡਵੋਕੇਟ ਧਾਮੀ

ਪੁਲਸ ਤੇ ਬੀ.ਐੱਸ.ਐੱਫ਼ ਦੀ ਟੀਮ ਉਸੇ ਵੇਲੇ ਹਰਕਤ 'ਚ ਆਈ ਜਦੋਂ ਉਨ੍ਹਾਂ ਨੇ ਖੇਪ ਦੇ ਡਿੱਗਣ ਦੀ ਹਲਕੀ ਗੁੰਜ ਸੁਣੀ। ਜਿਸ 'ਤੇ ਪੁਲਸ ਅਤੇ ਬੀਐੱਸਐੱਫ਼ ਅਧਿਕਾਰੀਆਂ ਵੱਲੋਂ ਚੱਪੇ-ਚੱਪੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਹ ਤਲਾਸ਼ੀ ਅਭਿਆਨ ਦੌਰਾਨ ਸਰਹੱਦੀ  ਪਿੰਡ ਰਾਏ ਦੇ ਖ਼ੇਤਾ 'ਚ ਕਰੀਬ 5 ਕਿਲੋ 500 ਗ੍ਰਾਮ  ਹੈਰੋਇਨ ਬਰਾਮਦ ਹੋਈ। ਇਹ ਵੀ ਦੱਸਣਯੋਗ ਹੈ ਕਿ ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਆਉਣ ਦੀਆਂ ਘਟਨਾਵਾਂ ਵਿਚ ਕਾਫ਼ੀ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ- ਕਲਯੁਗੀ ਸਹੁਰਿਆਂ ਦਾ ਕਾਰਾ, ਰੋਟੀ 'ਚ ਜ਼ਹਿਰ ਦੇ ਕੇ ਮਾਰੀ ਨੂੰਹ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News