ਪੁਲਸ ਤੇ ਆਬਕਾਰੀ ਵਿਭਾਗ ਵੱਲੋਂ 330 ਬੋਤਲਾਂ ਅੰਗਰੇਜ਼ੀ ਤੇ 288 ਬੋਤਲਾਂ ਦੇਸੀ ਸ਼ਰਾਬ ਬਰਾਮਦ
Friday, May 23, 2025 - 12:24 PM (IST)

ਅੰਮ੍ਰਿਤਸਰ (ਜਸ਼ਨ, ਇੰਦਰਜੀਤ)- ਥਾਣਾ ਛੇਹਰਟਾ ਦੀ ਪੁਲਸ ਅਤੇ ਆਬਕਾਰੀ ਵਿਭਾਗ ਨੇ ਸਾਂਝੀ ਕਾਰਵਾਈ ਕਰਦਿਆਂ ਭਾਰੀ ਮਾਤਰਾ ਵਿਚ ਸ਼ਰਾਬ ਸਮੇਤ ਬਲਜਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਗੁਰੂ ਤੇਗ ਬਹਾਦਰ ਕਾਲੋਨੀ ਫਤਿਹਗੜ੍ਹ ਚੂੜੀਆਂ ਜ਼ਿਲ੍ਹਾ ਗੁਰਦਾਸਪੁਰ, ਸਲਪ੍ਰੀਤ ਸਿੰਘ ਉਰਫ਼ ਲਵ ਬਾਕਸਰ ਵਾਸੀ ਹੋਲੀ ਸਿਟੀ ਥਾਣਾ ਛਾਉਣੀ, ਪੰਕਜ ਵਾਸੀ ਮਜੀਠਾ ਰੋਡ, ਦਾਨਿਸ਼ ਛੇਹਰਟਾ, ਸੰਨੀ ਵਾਸੀ ਪੈਰਾਡਾਈਜ਼ ਐਨਕਲੇਵ ਛੇਹਰਟਾ ਅਤੇ ਦਵਿੰਦਰ ਵਾਸੀ ਪੈਰਾਡਾਈਜ਼ ਐਨਕਲੇਵ ਖਿਲਾਫ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਅਹਿਮ ਖ਼ਬਰ, ਹੁਣ ਯਾਤਰੀਆਂ ਨੂੰ...
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਆਬਕਾਰੀ ਇੰਸਪੈਕਟਰ ਸਰਕਲ ਅਟਾਰੀ ਰਮਨ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਜੋ ਕਿ ਮਹਿੰਗੀ ਸ਼ਰਾਬ ਦੀਆਂ ਬੋਤਲਾਂ ’ਚ ਸਸਤੀ ਸ਼ਰਾਬ ਭਰ ਕੇ ਅੱਗੇ ਵੱਧ ਰੇਟਾਂ ’ਤੇ ਵੇਚਦੇ ਹਨ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਆ ਕੇ ਨੌਜਵਾਨ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
ਮੁਲਜ਼ਮਾਂ ਨੇ ਇਸ ਕੰਮ ਲਈ ਇਕ ਸ਼ੈੱਡ ਕਿਰਾਏ ’ਤੇ ਲਿਆ ਸੀ, ਜਿੱਥੇ ਉਹ ਮਹਿੰਗੀ ਸ਼ਰਾਬ ਦੀਆਂ ਬੋਤਲਾਂ ’ਚ ਸਸਤੀ ਸ਼ਰਾਬ ਭਰਦੇ ਸਨ। ਇਸ ਸੂਚਨਾ ਦੇ ਆਧਾਰ ’ਤੇ ਜਦੋਂ ਇਸ ਸ਼ੈੱਡ ’ਤੇ ਛਾਪਾ ਮਾਰਿਆ ਗਿਆ, ਤਾਂ ਉਥੇ ਤਾਲਾ ਲੱਗਾ ਹੋਇਆ ਸੀ। ਇਸ ਦੌਰਾਨ ਸ਼ੈੱਡ ਦੇ ਮਾਲਕ ਨੂੰ ਬੁਲਾਇਆ ਗਿਆ ਅਤੇ ਤਾਲਾ ਖੋਲ੍ਹਿਆ ਗਿਆ ਤਾਂ ਪਤਾ ਲੱਗਾ ਕਿ ਅੰਦਰ ਵੱਖ-ਵੱਖ ਬ੍ਰਾਂਡਾਂ ਅੰਗਰੇਰੀ ਅਤੇ ਦੇਸੀ ਸ਼ਰਾਬ ਪਈ ਸੀ। ਸ਼ੈੱਡ ਦੀ ਤਲਾਸ਼ੀ ਦੌਰਾਨ ਉੱਥੋਂ ਵੱਖ-ਵੱਖ ਬ੍ਰਾਂਡਾਂ ਦੀਆਂ 330 ਬੋਤਲਾਂ ਅੰਗਰੇਜ਼ੀ ਸ਼ਰਾਬ ਅਤੇ 288 ਬੋਤਲਾਂ ਦੇਸੀ ਸ਼ਰਾਬ ਬਰਾਮਦ ਹੋਈ। ਪੁਲਸ ਨੇ ਕਿਹਾ ਕਿ ਅਜਿਹਾ ਕਰ ਕੇ ਮੁਲਜ਼ਮ ਸੂਬੇ ਦੇ ਮਾਲੀਏ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਸਨ ਅਤੇ ਸਰਕਾਰ ਨਾਲ ਧੋਖਾਦੇਹੀ ਕਰ ਰਹੇ ਸਨ। ਪੁਲਸ ਨੇ ਉਕਤ ਨਾਜਾਇਜ਼ ਸ਼ਰਾਬ ਬਰਾਮਦ ਕਰ ਲਈ ਹੈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8