ਪੁਲਸ ਵਲੋਂ ਹੈਰੋਇਨ ਦੇ 12 ਧੰਦੇਬਾਜ਼ ਗ੍ਰਿਫ਼ਤਾਰ

Sunday, Jul 12, 2026 - 05:34 PM (IST)

ਪੁਲਸ ਵਲੋਂ ਹੈਰੋਇਨ ਦੇ 12 ਧੰਦੇਬਾਜ਼ ਗ੍ਰਿਫ਼ਤਾਰ

ਅੰਮ੍ਰਿਤਸਰ (ਸੰਜੀਵ, ਜਸ਼ਨ)-ਥਾਣਾ ਚਾਟੀਵਿੰਡ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਦਾ ਗੈਰਕਾਨੂੰਨੀ ਕਾਰੋਬਾਰ ਕਰਨ ਵਾਲੇ ਗੁਰਕੀਰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੇ ਕਾਬਜ਼ ਵਿਚੋਂ 12 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੇ ਪਾਸੇ ਥਾਣਾ ਮਹਿਤਾ ਦੀ ਪੁਲਸ ਨੇ ਬਲਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਾਬਜ਼ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਜੰਡਿਆਲਾ ਦੀ ਪੁਲਸ ਨੇ ਅਜੇਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਾਬਜ਼ ਵਿਚੋਂ 540 ਗ੍ਰਾਮ ਹੈਰੋਇਨ, ਥਾਣਾ ਮਜੀਠਾ ਦੀ ਪੁਲਸ ਨੇ ਗੁਰਿੰਦਰ ਸਿੰਘ ਤੋਂ 6 ਗ੍ਰਾਮ ਹੈਰੋਇਨ, ਥਾਣਾ ਖਿਲਚੀਆਂ ਦੀ ਪੁਲਸ ਨੇ ਹਰਪ੍ਰੀਤ ਸਿੰਘ ਤੋਂ 10 ਗ੍ਰਾਮ ਹੈਰੋਇਨ, ਥਾਣਾ ਰਮਦਾਸ ਦੀ ਪੁਲਸ ਨੇ ਆਕਾਸ਼ ਤੋਂ 6 ਗ੍ਰਾਮ ਹੈਰੋਇਨ ਅਤੇ ਥਾਣਾ ਬਿਆਸ ਦੀ ਪੁਲਸ ਨੇ ਗੁਲਸ਼ਨ ਸਿੰਘ ਤੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

 ਇਹ ਵੀ ਪੜ੍ਹੋ- ਹਰਿਕੇ ਨਹਿਰ 'ਚ ਛਾਲ ਮਾਰਨ ਵਾਲੇ ਗ੍ਰੰਥੀ ਸਿੰਘ ਦੀ 8 ਦਿਨਾਂ ਬਾਅਦ ਹਰਿਆਣਾ ਤੋਂ ਮਿਲੀ ਲਾਸ਼

ਇਸੇ ਤਰ੍ਹਾਂ ਥਾਣਾ ਘਰਿੰਡਾ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਦਾ ਗੈਰਕਾਨੂੰਨੀ ਕਾਰੋਬਾਰ ਕਰਨ ਵਾਲੇ ਮਾਸੂ, ਸਾਹਿਲਦੀਪ ਸਿੰਘ ਅਤੇ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਾਬਜ਼ ਵਿਚੋਂ 210 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਮਾਣਯੋਗ ਅਦਾਲਤ ਦੇ ਹੁਕਮਾਂ ’ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ਹਾਸਲ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਤਰਨਤਾਰਨ ਰੋਡ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਇਤਲਾਹ ਦੇ ਆਧਾਰ ’ਤੇ ਉਕਤ ਮੁਲਜ਼ਮ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਾਬਜ਼ ਵਿਚੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ-ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ ਹੈਰੋਇਨ ਬਰਾਮਦ

ਇਸੇ ਤਰ੍ਹਾਂ ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਮੁਲਜ਼ਮ ਯੋਗਰਾਜ ਸਿੰਘ ਵਾਸੀ ਘਰਿੰਡਾ, ਹਾਲ ਵਾਸੀ ਪੰਜਾਬ ਹੋਟਲ ਜਹਾਜ਼ਗੜ੍ਹ ਨੂੰ ਕਾਬੂ ਕਰ ਕੇ ਉਸ ਦੇ ਕਾਬਜ਼ ਵਿਚੋਂ 6 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਸ ਨੇ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

 ਇਹ ਵੀ ਪੜ੍ਹੋ-ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News