ਜੂਆ ਖਿਡਾਉਣ ਦੇ ਦੋਸ਼ ’ਚ ਪੁਲਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, 3 ਫਰਾਰ

Saturday, Jun 07, 2025 - 12:12 PM (IST)

ਜੂਆ ਖਿਡਾਉਣ ਦੇ ਦੋਸ਼ ’ਚ ਪੁਲਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, 3 ਫਰਾਰ

ਤਰਨਤਾਰਨ(ਰਾਜੂ)-ਜ਼ਿਲ੍ਹਾ ਪੁਲਸ ਮੁਖੀ ਅਭਿਮੰਨਿਊ ਰਾਣਾ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਲਾਟਰੀਆਂ ਦੀ ਦੁਕਾਨ ਚਲਾ ਕੇ ਜੂਆ ਖਿਡਾਉਣ ਦੇ ਦੋਸ਼ ’ਚ ਦੋ ਵੱਖ-ਵੱਖ ਮੁਕੱਦਮੇ ਦਰਜ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਦਕਿ 3 ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ। ਇਸ ਸਬੰਧੀ ਐੱਸ.ਪੀ. (ਡੀ) ਅਜੇਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਇਲਾਕੇ ਵਿਚ ਲਾਟਰੀਆਂ ਦੇ ਸਟਾਲ ਲਗਾ ਕੇ ਜੂਆ ਖਿਡਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਜਲੰਧਰ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ‘ਆਪ’ ਦੇ ਸੀਨੀਅਰ ਆਗੂਆਂ ’ਤੇ ਡਿੱਗ ਸਕਦੀ ਹੈ ਭ੍ਰਿਸ਼ਟਾਚਾਰ ਦੀ ਗਾਜ਼

ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਸਿਟੀ ਦੇ ਏ.ਐੱਸ.ਆਈ. ਜਸਬੀਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਰਾਦਪੁਰਾ ਫਾਟਕ ਦੇ ਨਜ਼ਦੀਕ ਗੋਦਾਮਾਂ ਦੇ ਸਾਹਮਣੇ ਲਾਟਰੀਆਂ ਦੀ ਦੁਕਾਨ ਚਲਾ ਰਹੇ ਅਕਾਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਤਰਨਤਾਰਨ ਨੂੰ 8500 ਰੁਪਏ ਨਕਦੀ ਸਮੇਤ ਗ੍ਰਿਫ਼ਤਾਰ ਕਰ ਲਿਆ। ਜਦਕਿ ਇਸ ਦੇ ਦੋ ਸਾਥੀ ਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਅਤੇ ਬੰਟੀ ਪੁੱਤਰ ਸੁਖਦੇਵ ਸਿੰਘ ਵਾਸੀ ਪੰਡੋਰੀ ਗੋਲਾ ਅਜੇ ਫਰਾਰ ਹਨ, ਜਿਨ੍ਹਾਂ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਹੈ। 

ਇਹ ਵੀ ਪੜ੍ਹੋ- ਦਿਨ-ਦਿਹਾੜੇ ਆਈਲੈਟਸ ਸੈਂਟਰ 'ਤੇ ਸ਼ਰੇਆਮ ਗੁੰਡਾਗਰਦੀ, ਚੱਲੀਆਂ ਗੋਲੀਆਂ, cctv 'ਚ ਕੈਦ ਹੋਈ ਪੂਰੀ ਵਾਰਦਾਤ

ਇਸੇ ਤਰ੍ਹਾਂ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਹੱਲਾ ਨਾਨਕਸਰ ਵਿਖੇ ਲਾਟਰੀ ਦੀ ਦੁਕਾਨ ਚਲਾ ਰਹੇ ਊਧਮ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਵਿਜੈ ਕੁਮਾਰ ਪੁੱਤਰ ਬਾਊ ਵਾਸੀ ਤਰਨਤਾਰਨ ਦੇ ਖ਼ਿਲਾਫ਼ ਕੇਸ ਦਰਜ ਕਰਕੇ ਵਿਜੈ ਕੁਮਾਰ ਨੂੰ 5320 ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ ਕਰ ਲਿਆ। ਜਦਕਿ ਊਧਮ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਨੌਜਵਾਨ ਨੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੀਤਾ ਵੱਡਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News