ਦੀਨਾਨਗਰ ਵਿਖੇ ਰੈਡੀਮੇਡ ਕੱਪੜੇ ਦੀ ਦੁਕਾਨ ''ਚ ਚੋਰੀ ਕਰਨ ਵਾਲੇ 2 ਚੋਰਾਂ ਨੂੰ ਪੁਲਸ ਨੇ ਕੀਤਾ ਕਾਬੂ
Friday, Jan 17, 2025 - 04:52 PM (IST)
ਦੀਨਾਨਗਰ(ਗੋਰਾਇਆ)-ਬੀਤੇ ਦਿਨੀਂ ਦੀਨਾਨਗਰ ਵਿਖੇ ਸਥਿਤ ਪੋਸ਼ਾਕ ਰੈਡੀਮੇਡ ਕੱਪੜੇ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰ ਹਜ਼ਾਰਾਂ ਦੀ ਨਕਦੀ ਤੇ ਲੱਖਾਂ ਰੁਪਏ ਦਾ ਕੱਪੜਾ ਲੈ ਕੇ ਫਰਾਰ ਹੋ ਗਏ ਸਨ। ਜਿਨ੍ਹਾਂ ਦੀ ਸਾਰੀ ਘਟਨਾ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ, ਜਿਸ ਦੇ ਅਧਾਰ 'ਤੇ ਦੀਨਾਨਗਰ ਪੁਲਸ ਵੱਲੋਂ ਇਨ੍ਹਾਂ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ 'ਚ ਦਾਖ਼ਲ ਹੋ ਲੁਟੇਰਿਆਂ ਨੇ ਚਲਾ 'ਤੀਆਂ ਗੋਲੀਆਂ
ਜਿਨਾਂ 'ਚੋਂ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾਨਗਰ ਦੇ ਥਾਣਾ ਮੁਖੀ ਅਜਵਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ 'ਚੋਂ 2 ਚੋਰਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਜੋ ਬਾਕੀ ਦੋ ਨੇ ਉਨ੍ਹਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ, ਉਹ ਵੀ ਜਲਦ ਕਾਬੂ ਕਰ ਲਏ ਜਾਣਗੇ । ਪੁਲਸ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਕਾਸ਼ ਵਾਸੀ ਦਬੁਰਜੀ ਅਤੇ ਅਜੇ ਵਾਸੀ ਤਾਰਾਗੜ੍ਹ ਵਜੋਂ ਦੱਸੀ ਹੋਈ ਹੈ। ਪੁਲਸ ਵੱਲੋਂ ਇਨ੍ਹਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8