ਪੁਲਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Friday, Jul 04, 2025 - 05:27 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਮਾਨਯੋਗ ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਜੀ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਬਹਿਰਾਮਪੁਰ ਵਿਖੇ ਸੁਨੀਲ ਕੁਮਾਰ ਨੂੰ ਕਾਬੂ ਕਰਕੇ ਉਸ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਪੁਲਸ ਮੁਤਾਬਕ ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਾਸੀ ਬਾਹਮਣੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਆਦਿੱਤਿਆ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਦੱਸਿਆ ਵਸਨੀਕਾ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ।