ਵਿਅਕਤੀ ਦਾ ਕਤਲ ਕਰਨ ਵਾਲੇ ਜੋੜੇ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

Tuesday, Feb 03, 2026 - 04:57 PM (IST)

ਵਿਅਕਤੀ ਦਾ ਕਤਲ ਕਰਨ ਵਾਲੇ ਜੋੜੇ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

ਬਟਾਲਾ (ਗੁਰਪ੍ਰੀਤ ਸਿੰਘ)- ਬਟਾਲਾ 'ਚ 27 ਜਨਵਰੀ ਦੀ ਦੇਰ ਸ਼ਾਮ ਵਾਪਰੇ ਕਤਲ ਮਾਮਲੇ ਵਿਚ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਦੋਸ਼ੀ ਜੋੜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ, ਇਹ ਜੋੜਾ ਇੱਕ ਕਾਰ ਵਿੱਚ ਮੌਜੂਦ ਸੀ ਅਤੇ ਗਲਤ ਹਰਕਤਾਂ ਕਰ ਰਹੇ ਸੀ, ਜਿਸ ਨੂੰ ਇਲਾਕੇ ਦੇ ਰਹਿਣ ਵਾਲੇ ਇੱਕ ਪਿਓ-ਪੁੱਤ ਵੱਲੋਂ ਰੋਕਿਆ ਗਿਆ। ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਤਕਰਾਰ ਹੋ ਗਈ।

ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ

ਤਕਰਾਰ ਵਧਣ ’ਤੇ ਦੋਸ਼ੀ ਜੋੜੇ ਨੇ ਬੇਸਬਾਲ ਬੈਟ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਪਿਓ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਪੁੱਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ। ਘਟਨਾ ਤੋਂ ਬਾਅਦ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਬੀਤੀ ਦੇਰ ਰਾਤ ਪੁਲਸ ਨੇ ਇਸ ਕਤਲ ਮਾਮਲੇ ਵਿੱਚ ਸ਼ਾਮਲ ਜੋੜੇ ਨੂੰ ਅੰਮ੍ਰਿਤਸਰ ਦੇ ਗੁੱਜਰਪੁਰਾ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ-  ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ 27 ਜਨਵਰੀ ਦੀ ਰਾਤ ਬਟਾਲਾ ਦੀ ਇੱਕ ਕਾਲੋਨੀ ਵਿੱਚ ਤਕਰਾਰ ਦੌਰਾਨ ਇੱਕ ਵਿਅਕਤੀ ਦੀ ਹੱਤਿਆ ਕੀਤੀ ਗਈ ਸੀ। ਪੁਲਸ ਨੇ ਦੋਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਦੋਸ਼ੀ ਪਹਿਲਾਂ ਕਿਸੇ ਹੋਰ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਰਹੇ ਹਨ ਜਾਂ ਨਹੀਂ। ਰਿਮਾਂਡ ਮਗਰੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ : ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਹੁਣ ਘਰ ਬਣਾਉਣ ਦਾ ਸੁਪਨਾ ਹੋਇਆ ਹੋਰ ਵੀ ਮਹਿੰਗਾ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News