ਪੁਲਸ ਨੇ ਪਤੀ-ਪਤਨੀ ਨੂੰ ਕੀਤਾ ਗ੍ਰਿਫਤਾਰ, ਬਰਾਮਦ ਹੋਇਆ ਹੈਰਾਨ ਕਰ ਦੇਣ ਵਾਲਾ ਸਾਮਾਨ
Wednesday, Oct 15, 2025 - 12:36 PM (IST)

ਤਰਨਤਾਰਨ (ਰਮਨ ਚਾਵਲਾ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ ਅਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਪਤੀ-ਪਤਨੀ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਇਕ ਮੋਬਾਈਲ ਫੋਨ, 5 ਮੈਗਜ਼ੀਨ, 8 ਜਿੰਦਾ ਰੌਂਦ, ਇਕ ਸਕੂਟਰੀ ਬਰਾਮਦ ਕੀਤੀ ਗਈ ਹੈ ਜਦਕਿ ਦੂਸਰੇ ਮਾਮਲੇ ਵਿਚ ਅੱਧਾ ਕਿਲੋ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ 2 ਵੱਖ-ਵੱਖ ਪਰਚੇ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਰੇਲ ਯਾਤਰੀ ਦੇਣ ਧਿਆਨ, ਇਸ ਟਰੇਨ ਦਾ ਬਦਲਿਆ ਰੂਟ, ਦੁਬਾਰਾ ਬਣਾਉਣੀ ਪੈ ਸਕਦੀ ਸਫ਼ਰ ਦੀ ਯੋਜਨਾ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਡੀ ਸੁਖਬੀਰ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ ਅਤੇ ਪੁਲਸ ਵੱਲੋਂ ਰੋਜ਼ਾਨਾ ਗਸ਼ਤ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ ਦੇ ਜਵਾਨਾਂ ਅਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਸਰਹੱਦੀ ਇਲਾਕੇ ਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਪਤੀ-ਪਤਨੀ ਨੂੰ ਐਕਟੀਵਾ ਸਕੂਟਰੀ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਪੁੱਜੇ 5 ਮੈਗਜ਼ੀਨ, 8 ਜਿੰਦਾ ਰੌਂਦ, ਇਕ ਸਕੂਟਰੀ ਅਤੇ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਗੁਰਬੀਰ ਸਿੰਘ ਅਤੇ ਨਿਰਮਲਜੀਤ ਕੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ ਤੜਕੇ ਵਾਪਰੀ ਵੱਡੀ ਘਟਨਾ, SBI ਬੈਂਕ ਨੂੰ ਲੱਗੀ ਅੱਗ, ਦਸਤਾਵੇਜ਼ ਤੇ ਹੋਰ ਸਾਮਾਨ ਹੋਇਆ ਸੁਆਹ
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਹੱਦ ਨੇੜੇ ਪੈਂਦੇ ਪਿੰਡ ਬੁਰਜ ਤੋਂ ਇਕ ਮੋਟਰਸਾਈਕਲ ਅਤੇ 550 ਗ੍ਰਾਮ ਹੈਰੋਇਨ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਪੈਕਟ ਡਰੋਨ ਦੀ ਮਦਦ ਨਾਲ ਭਾਰਤੀ ਖੇਤਰ ਵਿਚ ਪੁੱਜਾ ਹੈ, ਜਿਸ ਦੇ ਸਬੰਧ ਵਿਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ-ਪੋਲਟਰੀ ਫਾਰਮ ਦੇ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਮੌਕੇ 'ਤੇ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8