ਹੈਰੋਇਨ ਸਮੇਤ ਦੋ ਸਕੇ ਭਰਾਵਾਂ ਨੂੰ ਪੁਲਸ ਨੇ ਕੀਤਾ ਕਾਬੂ, ਮਾਮਲਾ ਦਰਜ
Thursday, Oct 16, 2025 - 04:52 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਪੁਲਸ ਵੱਲੋਂ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਦੋ ਸਕੇ ਭਰਾਵਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਦੀਨਾਨਗਰ ਰਜਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਏਐਸਆਈ ਰਮੇਸ਼ ਕੁਮਾਰ ਇਲਾਕੇ ਅੰਦਰ ਗਸ਼ਤ ਕਰ ਰਹੇ ਸੀ, ਜਦ ਉਹ ਨੇੜੇ ਗੈਸ ਏਜੰਸੀ ਝਬਕਰਾ ਮੌਜੂਦ ਸੀ ਤਾਂ ਸਾਹਮਣੇ ਵਾਲੀ ਸਾਈਡ ਤੋਂ ਦੋ ਨੌਜਵਾਨ ਪੈਦਲ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ 'ਚੋਂ ਇਕ ਨੌਜਵਾਨ ਨੇ ਆਪਣੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਨੂੰ ਜ਼ਮੀਨ 'ਤੇ ਸੁੱਟ ਦਿੱਤਾ।
ਇਹ ਵੀ ਪੜ੍ਹੋ-ਪੁਲਸ ਪਾਰਟੀ ਨੂੰ ਦੇਖ ਮੁਲਜ਼ਮ ਨੇ ਵਿੰਨ੍ਹ ਲਿਆ ਆਪਣਾ ਹੀ ਢਿੱਡ
ਜਿਸ ਤੋਂ ਬਾਅਦ ਉਹ ਪਿੱਛੇ ਮੁੜਨ ਲੱਗੇ ਤਾਂ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਪੁਲਸ ਨੇ ਇਨ੍ਹਾਂ ਵੱਲੋਂ ਸੁੱਟੇ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 14 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋਂ ਜਾਂਚ ਪੜਤਾਲ ਕਰ ਤੁਰੰਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਮੁਤਾਬਕ ਮੁਲਜ਼ਮਾਂ ਦੀ ਪਛਾਣ ਸਾਹਿਲ ਸਲਾਰੀਆ ਉਰਫ ਰਾਣਾ ਅਤੇ ਵਿਸ਼ਾਲ ਸਲਾਰੀਆ ਵਾਸੀਆਨ ਝਬਕਰਾ ਵਜੋਂ ਦੱਸੀ ਗਈ ਹੈ।
ਇਹ ਵੀ ਪੜ੍ਹੋ-ਜਲੰਧਰ ਵਾਸੀਆਂ ਲਈ ਵੱਡੀ ਅਪਡੇਟ! ਰੋਜ਼ ਕੱਟੇ ਜਾ ਰਹੇ 200 ਈ-ਚਾਲਾਨ, 4 ਚੌਕਾਂ 'ਚ ਐਕਟਿਵ ਹੋਇਆ ਸਿਸਟਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8