ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੀ ਔਰਤ ਆਈ ਪੁਲਸ ਅੜਿੱਕੇ, ਮਾਮਲਾ ਦਰਜ
Thursday, Apr 16, 2026 - 04:30 PM (IST)
ਗੁਰਦਾਸਪੁਰ (ਵਿਨੋਦ)-ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੀ ਇਕ ਔਰਤ ਨੂੰ ਸਿਟੀ ਪੁਲਸ ਗੁਰਦਾਸਪੁਰ ਨੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਅਜੇ ਰਾਜਨ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਬਾਈਪਾਸ ਫਲਾਈਓਵਰ ਗੁਰਦਾਸਪੁਰ ਪਹੁੰਚਿਆਂ ਤਾਂ ਕਿਸੇ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਨੀਤਾ ਦੇਵੀ ਪਤਨੀ ਰੂਪ ਲਾਲ ਵਾਸੀ ਮਾਨਕੌਰ ਸਿੰਘ ਜੋ ਕਿ ਸ਼ਰਾਬ ਨਾਜਾਇਜ਼ ਵੇਚਣ ਦਾ ਧੰਦਾ ਕਰਦੀ ਹੈ, ਅੱਜ ਵੀ ਸ਼ਰਾਬ ਨਾਜਾਇਜ਼ ਵੇਚ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ ਮੈਂਬਰਾਂ ਦੀ ਜਾਂਚ ਜਾਰੀ
ਜਿਸ ’ਤੇ ਸਾਥੀ ਕਰਮਚਾਰੀਆਂ ਦੇ ਨਾਲ ਉਨ੍ਹਾਂ ਨੇ ਉਕਤ ਔਰਤ ਦੇ ਘਰ ਰੇਡ ਮਾਰੀ ਤਾਂ ਘਰ ਦੀ ਤਾਲਾਸ਼ੀ ਲੈਣ ’ਤੇ ਘਰ ਦੀਆ ਪੌੜੀਆਂ ਦੇ ਹੇਠਾਂ 3 ਪੈਪਸੀ ਦੀਆਂ ਬੋਤਲਾਂ 'ਚ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਿਸ ਦੀ ਮਿਣਤੀ ਕਰਨ ’ਤੇ 6000 ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਿਸ ’ਤੇ ਉਕਤ ਔਰਤ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ। ਜਿਸ ਨੂੰ ਬਾਅਦ ’ਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
