ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫ਼਼ਿਰਾਕ 'ਚ ਘੁੰਮ ਰਹੇ 2 ਨੌਜਵਾਨਾਂ ਨੂੰ ਪੁਲਸ ਨੇ 4 ਪਿਸਤੌਲਾਂ ਸਣੇ ਕੀਤਾ ਕਾਬੂ
Saturday, Sep 28, 2024 - 12:04 PM (IST)
ਤਰਨਤਾਰਨ (ਰਮਨ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 2 ਵੱਖ-ਵੱਖ ਮਾਮਲਿਆਂ ਵਿਚ ਵਾਰਦਾਤਾਂ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਕੁੱਲ 4 ਪਿਸਤੌਲ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੇ ਫ਼ਰਾਰ ਦੋ ਹੋਰ ਸਾਥੀਆਂ ਦੀ ਭਾਲ ਸਬੰਧੀ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਤਿੰਨ ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਆਪਣੇ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਿਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮੁਹੱਲਾ ਜਸਵੰਤ ਸਿੰਘ ਵਿਖੇ ਇਕ ਔਰਤ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਦੇ ਘਰ ਬਾਹਰ ਵਿਸ਼ਾਲ ਕਾਸਾ ਨਾਮਕ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰਦੇ ਹੋਏ ਉਸ ਨੂੰ ਇਕ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਇਸ ਤੋਂ ਇਲਾਵਾ ਬਾਠ ਚੌਂਕ ਨਜ਼ਦੀਕ ਪੁਲਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਦੋ ਨੌਜਵਾਨ, ਜਿਨ੍ਹਾਂ ਕੋਲ ਹਥਿਆਰ ਹੋ ਸਕਦੇ ਹਨ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਘੁੰਮ ਰਹੇ ਹਨ, ਜਿਸ ਸਬੰਧੀ ਥਾਣਾ ਸਿਟੀ ਦੀ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਵਰਨ ਸਭਰਵਾਲ ਵਾਸੀ ਸੂਰਜ ਇਨਕਲੇਵ ਰਜੀਵ ਗਾਂਧੀ ਵਿਹਾਰ ਜਲੰਧਰ ਨੂੰ 3 ਪਿਸਤੌਲ 315 ਬੋਰ, ਦੇਸੀ ਕੱਟਾ ਅਤੇ ਜਿੰਦਾ ਰੌਂਦ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਇਸ ਦਾ ਸਾਥੀ ਕਰਨ ਪੁੱਤਰ ਸ਼ਾਮ ਲਾਲ ਵਾਸੀ ਤਰਨਤਾਰਨ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਦੋਵਾਂ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕੁਝ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਗੈਂਗ ਬਣਾ ਕੇ ਇਕ-ਦੂਜੇ ਉਪਰ ਗੋਲੀਆਂ ਚਲਾਉਂਦੇ ਹੋਏ ਪ੍ਰਭਾਵ ਬਣਾਉਂਦੇ ਸਨ। ਇਸ ਮੌਕੇ ਥਾਣਾ ਮੁਖੀ ਹਰਜਿੰਦਰ ਸਿੰਘ ਤੋਂ ਇਲਾਵਾ ਦਬੁਰਜੀ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਨਰੇਸ਼ ਕੁਮਾਰ ਸਮੇਤ ਹੋਰ ਪੁਲਸ ਕਰਮਚਾਰੀ ਮੌਜੂਦ ਸਨ।
ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8