ਤਰਨਤਾਰਨ ਪੁਲਸ ਦੀ ਵੱਡੀ ਸਫ਼ਲਤਾ, ਹੈਰੋਇਨ-ਪਿਸਤੌਲ ਤੇ 10 ਅਣਚੱਲੇ ਕਾਰਤੂਸ ਸਣੇ 2 ਗ੍ਰਿਫ਼ਤਾਰ

Friday, Dec 16, 2022 - 12:42 PM (IST)

ਤਰਨਤਾਰਨ ਪੁਲਸ ਦੀ ਵੱਡੀ ਸਫ਼ਲਤਾ, ਹੈਰੋਇਨ-ਪਿਸਤੌਲ ਤੇ 10 ਅਣਚੱਲੇ ਕਾਰਤੂਸ ਸਣੇ 2 ਗ੍ਰਿਫ਼ਤਾਰ

ਤਰਨਤਾਰਨ (ਰਮਨ)- ਥਾਣਾ ਵੈਰੋਂਵਾਲ ਦੀ ਪੁਲਸ ਨੇ 2 ਮੁਲਜ਼ਮਾਂ ਨੂੰ 5 ਗ੍ਰਾਮ ਹੈਰੋਇਨ, 2 ਪਿਸਤੌਲ, 10 ਜ਼ਿੰਦਾ ਰੌਂਦ ਅਤੇ ਇਕ ਗੱਡੀ ਸਣੇ ਗ੍ਰਿਫ਼ਤਾਰ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜ਼ੁਲਮ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਘਰੇ ਪਰਤ ਰਹੇ ਨੌਜਵਾਨ ਨੂੰ ਕਾਲ ਨੇ ਪਾਇਆ ਘੇਰਾ, ਇੰਝ ਹੋਵੇਗੀ ਮੌਤ ਕਿਸੇ ਸੋਚਿਆ ਨਾ ਸੀ

ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਂਵਾਲ ਦੇ ਸਬ-ਇੰਸਪੈਕਟਰ ਦਲਬੀਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਵਲੋਂ ਮਿਲੇ ਸਖ਼ਤ ਹੁਕਮਾਂ ਅਤੇ ਐੱਸ. ਪੀ. ਵਿਸ਼ਾਲਜੀਤ ਸਿੰਘ ਦੇ ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਸਪੈਸ਼ਲ ਨਾਕਾਬੰਦੀ ਕਰਦੇ ਹੋਏ ਜਵੰਦਪੁਰ ਅੱਡਾ ਵਿਖੇ ਇਕ ਕਾਲੇ ਰੰਗ ਦੀ ਵਰਨਾ ਕਾਰ ਨੂੰ ਸੁਖਦੀਪ ਹੋਈ, ਉਸ ਦੀ ਤਲਾਸ਼ੀ ਲਈ ਗਈ। 

ਇਹ ਵੀ ਪੜ੍ਹੋ- ਅੱਤਵਾਦੀ ਹਰਵਿੰਦਰ ਰਿੰਦਾ ਨੂੰ ਲੈ ਕੇ ਹੁਣ ਸਾਹਮਣੇ ਆਈ ਇਹ ਗੱਲ

ਸਬ-ਇੰਸਪੈਕਟਰ ਦਲਬੀਰ ਸਿੰਘ ਨੇ ਦੱਸਿਆ ਕਿ ਇਸ ਤਲਾਸ਼ੀ ਦੌਰਾਨ ਕਾਰ ਵਿਚ ਸਵਾਰ ਪ੍ਰੀਤ ਪਾਲ ਸਿੰਘ ਉਰਫ਼ ਪੱਪੂ ਪੁੱਤਰ ਦਿਲਬਾਗ ਸਿੰਘ ਵਾਸੀ ਰਾਮਪੁਰ ਭੂਤਵਿੰਡ ਅਤੇ ਗੌਰਵਦੀਪ ਸਿੰਘ ਉਰਫ਼ ਗੌਰਵ ਪੁੱਤਰ ਬਲਬੀਰ ਸਿੰਘ ਨਿਵਾਸੀ ਜਵੰਦਪੁਰ ਪਾਸੋਂ 5 ਗ੍ਰਾਮ ਹੈਰੋਇਨ, ਦੋ ਪਿਸਤੌਲ 32 ਬੋਰ, 10 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਥਾਣਾ ਮੁਖੀ ਦੇ ਹੁਕਮਾਂ ਤਹਿਤ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਦੇ ਹੋਏ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News