ਇਤਿਲਾਹ ਦੇ ਆਧਾਰ ''ਤੇ ਕੀਤੀ ਗਈ ਨਾਕੇਬੰਦੀ ਦੌਰਾਨ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 1 ਕਿੱਲੋ ਆਈਸ ਸਣੇ 2 ਕੀਤੇ ਕਾਬੂ
Sunday, Jul 14, 2024 - 02:09 AM (IST)
ਅੰਮ੍ਰਿਤਸਰ (ਜ.ਬ.)- ਥਾਣਾ ਘਰਿੰਡਾ ਦੀ ਪੁਲਸ ਵੱਲੋਂ ਇਤਲਾਹ ਦੇ ਆਧਾਰ ’ਤੇ ਨਾਕਾਬੰਦੀ ਕਰਦਿਆਂ ਦੋ ਸ਼ੱਕੀ ਕਾਰ ਸਵਾਰਾਂ ਨੂੰ ਜਾਂਚ ਲਈ ਰੋਕਿਆ ਗਿਆ। ਤਲਾਸ਼ੀ ਦੌਰਾਨ ਮੁਲਜ਼ਮ ਰਵਿੰਦਰ ਸਿੰਘ ਪੁੱਤਰ ਬਾਜ ਸਿੰਘ ਵਾਸੀ ਢੋਲਣ ਅਤੇ ਧਰਮਪ੍ਰੀਤ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਢੋਲਣ ਤਰਨਤਾਰਨ ਕੋਲੋਂ ਇਕ ਕਿਲੋ ਆਈਸ ਡਰੱਗ ਅਤੇ ਇਕ ਇਨੋਵਾ ਕਾਰ ਬਰਾਮਦ ਕੀਤੀ ਗਈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਜ਼ਮ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਨਸ਼ਾ ਸਪਲਾਈ ਕਰਨ ਦਾ ਧੰਦਾ ਕਰਦੇ ਸਨ। ਪੁਲਸ ਵੱਲੋਂ ਇਸ ਸਬੰਧੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਵਿਖੇ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e