ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਪੁਲਸ ਨੇ 2 ਨੌਜਵਾਨਾਂ ਨੂੰ ਕੀਤਾ ਕਾਬੂ

02/06/2023 3:16:29 PM

ਧਾਰੀਵਾਲ (ਖੋਸਲਾ, ਬਲਬੀਰ)- ਥਾਣਾ ਧਾਰੀਵਾਲ ਦੀ ਪੁਲਸ ਨੇ ਮੋਟਰ ਸਾਈਕਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ ਗਿਰੋਹ ਦੇ ਦੋ ਵਿਅਕਤੀਆਂ ਨੂੰ 5 ਚੋਰੀ ਦੇ ਮੋਟਰ ਸਾਈਕਲਾਂ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ

ਡੀ. ਐੱਸ. ਪੀ. ਰਾਜਬੀਰ ਸਿੰਘ ਨੇ ਥਾਣਾ ਧਾਰੀਵਾਲ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੁਲਸ ਮੁਖੀ ਦੀਪਕ ਹਿਲੋਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜਸਵੰਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਫ਼ਤਿਹ ਨੰਗਲ ਨੇ ਥਾਣਾ ਧਾਰੀਵਾਲ ਦੇ ਮੁਖੀ ਸਰਬਜੀਤ ਸਿੰਘ ਨੂੰ ਸੂਚਨਾ ਦਿੱਤੀ ਕਿ ਉਸਦਾ ਸਪਲੈਂਡਰ ਮੋਟਰਸਾਈਕਲ ਚੋਰੀ ਹੋ ਗਿਆ ਹੈ, ਜਿਸ ’ਤੇ ਥਾਣਾ ਧਾਰੀਵਾਲ ਦੀ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਚੋਰੀ ਦੇ ਮੋਟਰ ਸਾਈਕਲ ਸਮੇਤ 2 ਵਿਅਕਤੀਆਂ ਜੱਗਾ ਮਸੀਹ ਪੁੱਤਰ ਜੋਬਨ ਮਸੀਹ ਵਾਸੀ ਕਿਲਾ ਟੇਕ ਸਿੰਘ ਅਤੇ ਰਮੇਸ਼ ਕੁਮਾਰ ਪੁੱਤਰ ਮਿੱਤਰ ਪਾਲ ਵਾਸੀ ਬਾਸਰਪੁਰ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ 5 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ ਜਦਕਿ ਤਫਤੀਸ਼ ਜਾਰੀ ਹੈ। ਇਸ ਮੌਕੇ ਥਾਣਾ ਧਾਰੀਵਾਲ ਦੇ ਮੁਖੀ ਸਰਬਜੀਤ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News