ਗੇਟ ਹਕੀਮਾਂ ਥਾਣੇ ਦੇ ਨਜ਼ਦੀਕ ਆਂਡਿਆਂ ਵਾਲੇ ਨੂੰ ਗੋਲੀ ਮਾਰਨ ਵਾਲੇ 3 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਕਾਬੂ

Saturday, Feb 17, 2024 - 02:20 PM (IST)

ਗੇਟ ਹਕੀਮਾਂ ਥਾਣੇ ਦੇ ਨਜ਼ਦੀਕ ਆਂਡਿਆਂ ਵਾਲੇ ਨੂੰ ਗੋਲੀ ਮਾਰਨ ਵਾਲੇ 3 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਕਾਬੂ

ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ 'ਚ ਆਏ ਦਿਨ ਵਾਰਦਾਤਾਂ ਵੱਧਦੀਆਂ ਜਾ ਰਹੀਆਂ, ਜਿਸ ਦੇ ਚੱਲਦਿਆਂ ਪੁਲਸ 'ਤੇ ਸਵਾਲੀਆ ਨਿਸ਼ਾਨ ਖੜੇ ਹੋ ਰਹੇ ਸਨ। ਹੁਣ ਪੁਲਸ ਕਤਲ ਦੀਆਂ ਵਾਰਦਾਤਾਂ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਪਿਛਲੇ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਥਾਣਾ ਗੇਟ ਹਕੀਮਾ ਤੋਂ 100 ਮੀਟਰ ਦੀ ਦੂਰੀ 'ਤੇ ਆਂਡਿਆਂ ਵਾਲੀ ਦੁਕਾਨ 'ਤੇ ਇੱਕ ਵਿਅਕਤੀ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕੁਝ ਹਮਲਾਵਰ ਫ਼ਰਾਰ ਹੋ ਗਏ ਸਨ।

ਇਹ ਵੀ ਪੜ੍ਹੋ : ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਫਟਕਾਰ, ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਇਹ ਮੰਗ

ਇਸ ਮਾਮਲੇ 'ਚ ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਹੁਣ ਤਿੰਨ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਦਿਨ ਥਾਣਾ ਗੇਟ ਹਕੀਮਾ ਅਧੀਨ ਇਲਾਕਿਆਂ 'ਚ ਯਸ਼ਪਾਲ ਨਾਮਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ 'ਚ ਪੁਲਸ ਨੇ ਹੁਣ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ : PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੇ ਚੱਲਦੇ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ ਉਰਫ ਬੋਕਸਰ, ਦੀਪਕ ਪ੍ਰਤਾਪ ਉਰਫ਼ ਭੋਲੂ ਅਤੇ ਦਾਨਿਸ਼ ਉਰਫ ਗੁੱਗੂ ਦੇ ਰੂਪ ਵਿੱਚ ਹੋਈ ਹੈ। ਪੁਲਸ ਨੇ ਦੱਸਿਆ ਕਿ ਜੋ ਦੀਪਕ ਪ੍ਰਤਾਪ ਉਰਫ ਭੋਲੂ ਸੀ ਉਸ ਦੀ ਮ੍ਰਿਤਕ ਜਸਪਾਲ ਦੇ ਨਾਲ ਪੁਰਾਣੀ ਰੰਜਿਸ਼ ਸੀ ਅਤੇ ਮ੍ਰਿਤਕ ਜਸਪਾਲ ਸਿੰਘ ਦੀਪਕ ਪ੍ਰਤਾਪ ਉਰਫ ਭੋਲੂ ਦੀ ਮਾਤਾ 'ਤੇ ਗਲਤ ਨਜ਼ਰ ਰੱਖਦਾ ਸੀ, ਜਿਸ ਕਰਕੇ ਦੀਪਕ ਪ੍ਰਤਾਪ ਨੇ ਯਸ਼ਪਾਲ ਦੇ ਕਤਲ 'ਚ 1 ਲੱਖ ਰੁਪਏ ਦੀ ਸੁਪਾਰੀ ਦੇ ਕੇ ਕਤਲ ਕਰਵਾਇਆ। ਪੁਲਸ ਨੇ ਇਸ ਕਤਲ ਦੇ ਮਾਮਲੇ ਨੂੰ ਬਹੁਤ ਜਲਦ ਟਰੇਸ ਕਰਕੇ ਤਿੰਨਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਪੁਲਸ ਕਮਿਸ਼ਨਰ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਕਤਲ ਦੀ ਵਾਰਦਾਤ ਸਮੇਂ ਵਰਤਿਆ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਇੱਕ ਹੋਰ ਮੁਲਜ਼ਮ ਨੂੰ ਕਾਬੂ ਕਰਨਾ ਬਾਕੀ ਹੈ, ਜਲਦ ਹੀ ਪੁਲਸ ਉਸਨੂੰ ਵੀ ਗ੍ਰਿਫ਼ਤਾਰ ਕਰ ਲਵੇਗੀ। 

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News