ਤਰਨਤਾਰਨ ਪੁਲਸ ਨੂੰ ਮਿਲੀ ਸਫ਼ਲਤਾ, ਪੁਲਸ ਨੇ ਹਥਿਆਰਾਂ ਸਣੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

02/05/2024 6:03:59 PM

ਤਰਨਤਾਰਨ (ਰਮਨ)- ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ 2 ਪਿਸਤੌਲ, 5 ਕਾਰਤੂਸ, 481 ਗ੍ਰਾਮ ਨਸ਼ੀਲੀ ਆਈਸ ਅਤੇ ਇਕ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਵਾਂ ਮਾਮਲਿਆਂ ’ਚ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਦੇ ਹੋਏ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ਲੋਕ ਸਭਾ ਹਲਕੇ 'ਚ ਕਿਸੇ ਬਾਹਰੀ ਵਿਅਕਤੀ ਦੇ ਮੁੜ MP ਚੁਣੇ ਜਾਣ ਦੀ ਸੰਭਾਵਨਾ!

ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਡੀ. ਅਰੁਣ ਸ਼ਰਮਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ 481 ਗ੍ਰਾਮ 50 ਮਿਲੀ ਗ੍ਰਾਮ ਨਸ਼ੀਲੀ ਆਈਸ ਅਤੇ ਇਕ ਮੋਟਰਸਾਈਕਲ ਸਮੇਤ ਪਲਵਿੰਦਰ ਸਿੰਘ ਉਰਫ਼ ਵਿੱਕੀ ਪੁੱਤਰ ਨਰਿੰਦਰ ਸਿੰਘ ਵਾਸੀ ਨੇਸ਼ਟਾ ਅਤੇ ਜਸਬੀਰ ਸਿੰਘ ਉਰਫ਼ ਖੇਲਾ ਪੁੱਤਰ ਜਗੀਰ ਸਿੰਘ ਵਾਸੀ ਨਵੀਂ ਆਬਾਦੀ ਅਟਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਉਰਫ਼ ਪੀਟਰ ਪੁੱਤਰ ਸਾਹਿਬ ਸਿੰਘ ਵਾਸੀ ਮੰਡਿਆਲਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਇਕ ਪਿਸਤੌਲ 32 ਬੋਰ, ਇਕ ਦੇਸੀ ਪਿਸਤੌਲ ਅਤੇ 5 ਜਿੰਦਾ ਰੌਂਦ ਸਮੇਤ ਗ੍ਰਿਫਤਾਰ ਕਰਨ ਦੀ ਸਫ਼ਲਤਾ ਹਾਸਿਲ ਕੀਤੀ ਹੈ।

ਇਹ ਵੀ ਪੜ੍ਹੋ : ਸੜਕ ਸੁਰੱਖਿਆ ਫੋਰਸ ਦੀ ਇਸ ਜ਼ਿਲ੍ਹੇ 'ਚ ਜਲਦ ਹੋਵੇਗੀ ਸ਼ੁਰੂਆਤ, ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ 5 ਪੁਲਸ ਵਾਹਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News