6 ਲੱਖ ਰੁਪਏ ਦੀ ਠੱਗੀ ਮਾਰਨ ’ਤੇ ਪੁਲਸ ਨੇ 3 ਵਿਅਕਤੀ ਕੀਤੇ ਨਾਮਜ਼ਦ
Monday, Feb 13, 2023 - 03:30 PM (IST)

ਤਰਨਤਾਰਨ (ਰਮਨ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 6 ਲੱਖ 10 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.ਐੱਸ.ਆਈ ਵਿਪਨ ਕੁਮਾਰ ਨੇ ਦੱਸਿਆ ਕਿ ਹਰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਢਿੱਲੋਂ ਚੱਕੀ ਵਾਲੀ ਗਲੀ ਕਾਜੀਕੋਟ ਰੋਡ ਤਰਨਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਮੁੰਡਾ ਜਸਵਿੰਦਰ ਸਿੰਘ ਯੂਕਰੇਨ ਦੇਸ਼ ਵਿਚ ਰਹਿ ਰਿਹਾ ਹੈ, ਜਿਸਨੂੰ 10 ਹਜ਼ਾਰ ਡਾਲਰ ਦੀ ਸਖ਼ਤ ਜ਼ਰੂਰਤ ਪੈ ਗਈ ਸੀ।
ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਭਰ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ
ਉਨ੍ਹਾਂ ਦੱਸਿਆ ਕਿ ਵਿਦੇਸ਼ ਵਿਚ ਪੈਸੇ ਭੇਜਣ ਅਤੇ ਮੰਗਵਾਉਣ ਵਿਚ ਉਨ੍ਹਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਰਕੇ ਉਨ੍ਹਾਂ ਨੂੰ ਸੁਖਵਿੰਦਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਡਿੱਡੀਆ ਸੋੜੀਆ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਨੇ ਕਿਹਾ ਕਿ ਤੁਸੀਂ ਸਾਨੂੰ ਭਾਰਤ ਵਿਚ ਰੁਪਈਏ ਦਿਓ, ਜੋ ਅਸੀਂ ਤੁਹਾਡੇ ਮੁੰਡੇ ਨੂੰ ਯੂਕਰੇਨ ਵਿਚ ਕਿਸੇ ਹੋਰ ਪਾਸੋਂ ਪਹੁੰਚਾ ਦੇਵਾਂਗੇ। ਥਾਣੇਦਾਰ ਵਿਪਨ ਕੁਮਾਰ ਨੇ ਦੱਸਿਆ ਕਿ ਹਰਦੀਪ ਸਿੰਘ ਪਾਸੋਂ ਸੁਖਵਿੰਦਰ ਸਿੰਘ ਪੁੱਤਰ ਤਰਲੋਕ ਸਿੰਘ, ਜਗਰੂਪ ਸਿੰਘ ਪੁੱਤਰ ਸੁਖਵਿੰਦਰ ਸਿੰਘ, ਸਰਬਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਨੇ ਵੱਖ-ਵੱਖ ਤਰੀਕਾਂ ਰਾਹੀਂ 6 ਲੱਖ 10 ਹਜ਼ਾਰ ਰੁਪਏ ਦੀ ਰਕਮ ਵਸੂਲ ਕਰਦੇ ਹੋਏ ਠੱਗੀ ਮਾਰੀ ਹੈ। ਜਿਸ ਬਾਬਤ ਉਕਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਅਜੇ ਫ਼ਰਾਰ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।