ਲੋਕਾਂ ਨੇ ਲੁੱਟ-ਖੋਹ ਕਰਨ ਵਾਲਿਆਂ ਨੂੰ ਕਾਬੂ ਕਰ ਕੀਤੀ ਛਿੱਤਰ ਪਰੇਡ, ਕੀਤੇ ਪੁਲਸ ਹਵਾਲੇ

Monday, May 06, 2024 - 05:21 PM (IST)

ਲੋਕਾਂ ਨੇ ਲੁੱਟ-ਖੋਹ ਕਰਨ ਵਾਲਿਆਂ ਨੂੰ ਕਾਬੂ ਕਰ ਕੀਤੀ ਛਿੱਤਰ ਪਰੇਡ, ਕੀਤੇ ਪੁਲਸ ਹਵਾਲੇ

ਅੱਚਲ ਸਾਹਿਬ(ਗੋਰਾ ਚਾਹਲ)-ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਨੱਤ ਕੋਲ ਦਿਨ ਦਿਹਾੜੇ ਪਿਸਤੌਲ ਦੀ ਨੋਕ ’ਤੇ ਲੁੱਟਖੋਹ ਕਰਨ ਵਾਲਿਆਂ ਨੂੰ ਲੋਕਾਂ ਨੇ ਮੌਕੇ ’ਤੇ ਕਾਬੂ ਕਰ ਕੇ ਪਹਿਲਾਂ ਛਿੱਤਰ ਪਰੇਡ ਕੀਤੀ, ਫਿਰ ਪੁਲਸ ਦੇ ਹਵਾਲੇ ਕੀਤਾ। ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਬਟਾਲਾ ਨੇ ਦੱਸਿਆ ਕਿ ਮੈਂ ਭਣੇਵੀ ਹਰਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਵਾਸੀ ਪੁਰੀਆਂ ਖੁਰਦ ਨੂੰ ਛੱਡਣ ਲਈ ਬਟਾਲਾ ਤੋਂ ਪਿੰਡ ਨੂੰ ਜਾ ਰਿਹਾ ਸੀ ਜਦੋਂ ਸੂਏ ਦੇ ਨਾਲ ਪੂਰੀਆਂ ਖੁਰਦ ਨੂੰ ਮੁੜੇ ਤਾਂ ਮੋਟਰਸਾਈਕਲ 2 ਨੌਜਵਾਨਾਂ ਨੇ ਸਾਡੀ ਸਕੂਟਰੀ ਨੂੰ ਟੱਕਰ ਮਾਰ ਕੇ ਰੋਕ ਲਿਆ ਅਤੇ ਹਰਪ੍ਰੀਤ ਕੌਰ ਦੀ ਬਾਂਹ ’ਤੇ ਕੋਈ ਤਿੱਖੀ ਚੀਜ਼ ਨਾ ਵਾਰ ਕੀਤਾ। ਉਸ ਤੋਂ ਬਾਅਦ ਪਿਸਤੌਲ ਦਿਖਾਉਂਦੇ ਹੋਏ ਕਿਹਾ ਕਿ ਕੰਨਾਂ ਦੀਆਂ ਵਾਲੀਆਂ ਅਤੇ ਪੈਸਿਆਂ ਦੀ ਮੰਗ ਕੀਤੀ। ਸਾਡੇ ਵੱਲੋਂ ਰੌਲਾ ਪਾਉਣ ’ਤੇ ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਦੋਵਾਂ ਨੌਜਵਾਨਾਂ ਨੂੰ ਫੜ ਕੇ ਛਿੱਤਰ ਪਰੇਡ ਕੀਤੀ ਅਤੇ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ- ਵਿਦੇਸ਼ ਪੜ੍ਹਾਈ ਕਰਨ ਲਈ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਪਤਾ ਨਹੀਂ ਸੀ ਇੰਝ ਆਵੇਗੀ ਮੌਤ

ਇਸ ਦੌਰਾਨ ਘਟਨਾ ਸਥਾਨ ’ਤੇ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਮਨਜੀਤ ਸਿੰਘ ਪੁਲਸ ਪਾਰਟੀ ਸਮੇਤ ਪਹੁੰਚੇ। ਉਨ੍ਹਾਂ ਨੇ ਦੱਸਿਆ ਫੜੇ ਗਏ ਨੌਜਵਾਨਾਂ ਦੀ ਪਛਾਣ ਸਾਹਿਬਜਗਰੂਪ ਸਿੰਘ ਅਤੇ ਆਕਾਸ਼ਦੀਪ ਸਿੰਘ ਵਾਸੀ ਮਹਿਤਾ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਇਕ ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਇਸ ਮੌਕੇ ਏ. ਐੱਸ. ਆਈ. ਸ਼ਿਸ਼ਪਾਲ ਸਿੰਘ, ਏ. ਐੱਸ. ਆਈ. ਹਰਜਿੰਦਰ ਸਿੰਘ ਕੋਹਾੜ, ਏ. ਐੱਸ. ਆਈ. ਪਲਵਿੰਦਰ ਸਿੰਘ, ਏ. ਐੱਸ. ਆਈ. ਪ੍ਰੇਮ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪਰਿਵਾਰ ਦੇ ਤਿੰਨ ਜੀਆਂ ਦਾ ਹੋਇਆ ਇਕੱਠਿਆਂ ਸਸਕਾਰ, ਨਹੀਂ ਦੇਖੇ ਜਾਂਦੇ ਸੀ ਵੈਣ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News