ਪੁਲਸ ਨੇ ਸਵਾ ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਮੁਲਜ਼ਮ ਕੀਤੇ ਕਾਬੂ

Friday, Apr 07, 2023 - 05:22 PM (IST)

ਪੁਲਸ ਨੇ ਸਵਾ ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਮੁਲਜ਼ਮ ਕੀਤੇ ਕਾਬੂ

ਤਰਨਤਾਰਨ (ਰਮਨ)- ਥਾਣਾ ਸਦਰ ਪੱਟੀ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ 270 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵਲੋਂ ਦੋਵਾਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਹਾਸਲ ਕੀਤੇ ਗਏ ਰਿਮਾਂਡ ਦੌਰਾਨ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਵਾ ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 2019 ਦੇ ਮੁਕਾਬਲੇ 2022 'ਚ ਸੈਲਾਨੀਆਂ ਦੀ ਆਮਦ ਘਟੀ, ਅੰਕੜਿਆਂ 'ਚ ਜਾਣੋ ਪੂਰਾ ਵੇਰਵਾ

ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਸਬ ਇੰਸਪੈਕਟਰ ਕਿਰਨਪਾਲ ਕੌਰ ਨੇ ਦੱਸਿਆ ਕਿ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਦਿੱਤੇ ਗਏ ਸਖ਼ਤ ਹੁਕਮਾਂ ਅਤੇ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਕਾਰਵਾਈ ਕਰ ਸਖ਼ਤੀ ਨਾਲ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- 'ਟਾਈਮ 100' ਦੀ ਸੂਚੀ 'ਚ ਪਹਿਲੇ ਸਥਾਨ 'ਤੇ ਆਏ ਕਿੰਗ ਖ਼ਾਨ, ਮਾਰਕ ਜ਼ੁਕਰਬਰਗ ਸਣੇ ਇਨ੍ਹਾਂ ਦਿੱਗਜਾਂ ਨੂੰ ਪਛਾੜਿਆ

ਸਬ ਇੰਸਪੈਕਟਰ ਕਿਰਨਪਾਲ ਕੌਰ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਸ਼ਮਸ਼ਾਨਘਾਟ ਪਿੰਡ ਉੱਪਲੀ ਵਿਖੇ ਮੌਜੂਦ ਸਨ ਤਾਂ ਦੋ ਮੋਨੇ ਨੌਜਵਾਨ ਮੋਟਰਸਾਈਕਲ ਉੱਪਰ ਸਵਾਰ ਹੋ ਪੁਲਸ ਪਾਰਟੀ ਨੂੰ ਵੇਖ ਵਾਪਸ ਮੁੜਨ ਲੱਗੇ, ਜਿਨ੍ਹਾਂ ਵਲੋਂ ਹੱਥ ਵਿਚ ਫੜ੍ਹੇ ਲਿਫ਼ਾਫ਼ੇ ਨੂੰ ਸੜਕ 'ਤੇ ਸੁੱਟ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ, ਜਿਨ੍ਹਾਂ ਨੇ ਆਪਣੀ ਪਛਾਣ ਵੀਰਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਨਿਸ਼ਾਨ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਦੁਬਲੀ ਵਜੋਂ ਦੱਸੀ ਹੈ। ਇਨ੍ਹਾਂ ਵਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲੈਣ ਉਪਰੰਤ ਉਸ ਵਿਚੋਂ 270 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੀ ਪੁਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਸੰਭਾਵਿਤ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਜਾਰੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News