ਘਰ ’ਚੋਂ ਨਕਦੀ ਤੇ ਗਹਿਣੇ ਚੋਰੀ ਕਰਨ ਵਾਲਾ ਪੁਲਸ ਦੀ ਗ੍ਰਿਫਤ ਤੋਂ ਦੂਰ

01/20/2019 5:05:21 AM

ਅੰਮ੍ਰਿਤਸਰ,  (ਛੀਨਾ)-  15 ਜਨਵਰੀ ਨੂੰ ਦਿਨ-ਦਿਹਾਡ਼ੇ ਸਾਡੇ ਘਰੋਂ ਨਕਦੀ ਤੇ ਗਹਿਣੇ ਚੋਰੀ ਹੋਏ ਸਨ ਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ੱਕੀ ਵਿਅਕਤੀ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਅਸੀਂ ਪੁਲਸ ਥਾਣਾ ਬੀ-ਡਵੀਜ਼ਨ ਵਿਖੇ ਦੇ ਚੁੱਕੇ ਹਾਂ ਪਰ ਅਜੇ ਤੱਕ ਪੁਲਸ ਚੋਰ ਬਾਰੇ ਕੋਈ ਸੁਰਾਗ ਨਹੀਂ ਲਾ ਸਕੀ। ਇਹ ਵਿਚਾਰ ਪੁਰਾਣੀ ਲੱਕਡ਼ ਮੰਡੀ ਦੇ ਰਹਿਣ ਵਾਲੇ ਸੁਮਿਤ ਕੁਮਾਰ ਪੁੱਤਰ ਅੰਮ੍ਰਿਤ ਲਾਲ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਘਟਨਾ ਵਾਲੇ ਦਿਨ ਅਸੀਂ ਘਰ ’ਚ ਨਹੀਂ ਸੀ ਤੇ ਸਾਡੇ ਨੇਡ਼ਲੇ ਇਕ ਘਰ ਰਾਹੀਂ ਚੋਰ ਸਾਡੇ ਘਰ ’ਚ ਦਾਖਲ ਹੋਇਆ ਤੇ ਉਸ ਨੇ 40 ਹਜ਼ਾਰ ਦੀ ਨਕਦੀ ਤੇ 20 ਲੱਖ ਰੁਪਏ ਦੇ ਗਹਿਣੇ ਚੋਰੀ ਕਰ ਲਏ।
ਉਨ੍ਹਾਂ ਕਿਹਾ ਕਿ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਵਿਅਕਤੀ ਦੀ ਫੋਟੋ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੈ, ਜਿਸ ਦੀ ਇਕ ਸੀ. ਡੀ. ਬਣਾ ਕੇ ਪੁਲਸ ਨੂੰ ਤੁਰੰਤ ਸੌਂਪ ਦਿੱਤੀ ਗਈ ਸੀ ਤਾਂ ਜੋ ਚੋਰ ਨੂੰ ਆਸਾਨੀ ਨਾਲ ਫਡ਼ਿਆ ਜਾ ਸਕੇ ਪਰ ਕਈ ਦਿਨ ਬੀਤ ਜਾਣ ’ਤੇ ਵੀ ਪੁਲਸ ਦੇ ਹੱਥ ਅਜੇ ਤੱਕ ਖਾਲੀ ਹਨ। ਸੁਮਿਤ ਕੁਮਾਰ ਨੇ ਪੁਲਸ ਕਮਿਸ਼ਨਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਜਲਦ ਭਾਲ ਕਰ ਕੇ ਚੋਰੀ ਕੀਤਾ ਸਾਮਾਨ ਸਾਨੂੰ ਵਾਪਸ ਦਿਵਾਇਆ ਜਾਵੇ।
ਇਸ ਸਬੰਧੀ ਜਦੋਂ ਜਾਂਚ ਅਧਿਕਾਰੀ ਏ. ਐੱਸ. ਆਈ. ਅਮਰਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ’ਤੇ ਦੋਸ਼ੀ ਦੀ ਸਖਤੀ ਨਾਲ ਭਾਲ ਕੀਤੀ ਜਾ ਰਹੀ ਹੈ ਤੇ ਉਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।


Related News