ਬਟਾਲਾ ''ਚ ਦੇਰ ਰਾਤ ਪੁਲਸ ਦੀ ਗੱਡੀ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ, ਹਾਲਤ ਗੰਭੀਰ
Wednesday, May 18, 2022 - 11:52 PM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਬਟਾਲਾ 'ਚ ਦੇਰ ਰਾਤ ਇਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਉਥੇ ਹੀ ਜ਼ਖਮੀ ਨੌਜਵਾਨਾਂ ਅਤੇ ਮੌਕੇ 'ਤੇ ਮੌਜੂਦ ਚਸ਼ਮਦੀਦ ਨੇ ਦੱਸਿਆ ਕਿ ਮੋਟਰਸਾਈਕਲ ਨੂੰ ਤੇਜ਼ ਰਫਤਾਰ ਆ ਰਹੀ ਪੁਲਸ ਦੀ ਗੱਡੀ ਨੇ ਟੱਕਰ ਮਾਰੀ ਹੈ।
ਇਹ ਵੀ ਪੜ੍ਹੋ : ਚੋਰਾਂ ਦੇ ਬੁਲੰਦ ਹੌਸਲੇ, ਘਰ ਦੇ ਸਾਹਮਣਿਓਂ ਲੈ ਗਏ ਕਾਰ
ਉਨ੍ਹਾਂ ਦੱਸਿਆ ਕਿ ਟੱਕਰ ਮਾਰਨ ਤੋਂ ਬਾਅਦ ਵੀ ਗੱਡੀ 'ਚ ਮੌਜੂਦ ਪੁਲਸ ਅਧਕਾਰੀ ਅਤੇ ਮੁਲਾਜ਼ਮਾਂ ਨੇ ਜ਼ਖਮੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਲਿਜਾਣਾ ਠੀਕ ਨਹੀਂ ਸਮਝਿਆ, ਉਲਟਾ ਐਂਬੂਲੈਂਸ ਦੀ ਉਡੀਕ ਕਰਦੇ ਰਹੇ। ਸਥਾਨਕ ਲੋਕਾਂ ਨੇ ਦੋਵਾਂ ਨੌਜਵਾਨਾਂ ਨੂੰ ਹਸਪਤਾਲ ਦਾਖਲ ਕਰਵਾਇਆ। ਚਮਸ਼ਦੀਦ ਅਤੇ ਜ਼ਖਮੀ ਨੌਜਵਾਨ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੇ ਹਨ। ਉਧਰ ਦੇਰ ਰਾਤ ਤੱਕ ਬਟਾਲਾ ਪੁਲਸ ਦੇ ਅਧਿਕਾਰੀਆਂ ਵੱਲੋਂ ਇਸ ਮਾਮਲੇ 'ਤੇ ਕੋਈ ਪ੍ਰਤੀਕਰਮ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ 1.05 ਕਿਲੋ ਹੈਰੋਇਨ ਤੇ ਹਥਿਆਰਾਂ ਸਮੇਤ ਨਸ਼ਾ ਤਸਕਰ ਕਾਬੂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ