ਪੁਲਸ ਕਮਿਸ਼ਨਰ ਦਾ ਚਾਈਨਾ ਡੋਰ ਵਿਰੁੱਧ ਸਖ਼ਤ ਐਕਸ਼ਨ, 40 ਗੱਟੂਆਂ ਤੇ 96 ਬੋਤਲਾਂ ਸ਼ਰਾਬ ਸਮੇਤ ਕਾਬੂ
Tuesday, Dec 17, 2024 - 03:00 PM (IST)
ਅੰਮ੍ਰਿਤਸਰ (ਜਸ਼ਨ)- ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਚਾਈਨਾ ਗੱਟੂਆਂ (ਡੋਰ) ਨੂੰ ਲੈ ਕੇ ਸਖ਼ਤ ਕਾਰਵਾਈ ਕਰਦਿਆਂ ਸਮੂਹ ਥਾਣਾ ਮੁਖੀਆਂ ਅਤੇ ਪੁਲਸ ਚੌਕੀਆਂ ਦੇ ਇੰਚਾਰਜਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਇਸ ਖ਼ੂਨੀ ਡੋਰ ਨੂੰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਭਲਕੇ ਪੰਜਾਬ ਭਰ 'ਚ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਈ ਹੋ ਗਿਆ ਵੱਡਾ ਐਲਾਨ
ਇਸ ’ਤੇ ਥਾਣਾ ਬੀ ਡਵੀਜ਼ਨ ਦੇ ਇੰਚਾਰਜ ਇੰਸਪੈਕਟਰ ਸੁਖਬੀਰ ਸਿੰਘ ਹਰਕਤ ’ਚ ਆਏ ਅਤੇ ਉਨ੍ਹਾਂ ਦੀ ਅਗਵਾਈ ’ਚ ਟੀਮ ਨੇ ਚਾਈਨਾ ਡੋਰ ਵੇਚਣ ਵਾਲੇ ਇਕ ਦੋਸ਼ੀ ਨੂੰ 40 ਚਾਈਨਾ ਡੋਰ ਦੇ ਗੱਟੂਆਂ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਉਸ ਦੇ ਕਬਜ਼ੇ ਵਿੱਚੋਂ 96 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਥਾਣੇ 'ਚ ਧਮਾਕੇ ਮਗਰੋਂ ਬੋਲਿਆ ਗੈਂਗਸਟਰ, ਇਹ ਤਾਂ ਟ੍ਰੇਲਰ...ਸਾਂਭ ਲਓ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8