ਪਠਾਨਕੋਟ ਰੇਲਵੇ ਸਟੇਸ਼ਨ ’ਤੇ ਪੁਲਸ ਨੇ ਚਲਾਈ ਚੈਕਿੰਗ ਮੁਹਿੰਮ; ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Saturday, Oct 17, 2026 - 01:35 PM (IST)
ਪਠਾਨਕੋਟ (ਸ਼ਾਰਦਾ) : ਸ਼ਹਿਰ ’ਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਉਦੇਸ਼ ਨਾਲ ਪਠਾਨਕੋਟ ਪੁਲਸ ਦੀ ਐਂਟੀ ਸਾਬੋਟਾਜ ਚੈੱਕ (ਏ. ਐੱਸ. ਸੀ.) ਟੀਮ ਵੱਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਪੁਲਸ ਟੀਮ ਵੱਲੋਂ ਸਟੇਸ਼ਨ ਕੰਪਲੈਕਸ, ਬੈਂਚਾਂ ’ਤੇ ਪਏ ਸਾਮਾਨ, ਕੂੜੇਦਾਨਾਂ ਅਤੇ ਪਾਰਕਿੰਗ ’ਚ ਖੜ੍ਹੇ ਵਾਹਨਾਂ ਦੀ ਡੂੰਘਆਈ ਨਾਲ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
ਰੇਲਵੇ ਸਟੇਸ਼ਨ ਵਰਗੇ ਸੰਵੇਦਨਸ਼ੀਲ ਤੇ ਜਨਤਕ ਸਥਾਨਾਂ ’ਤੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਸ ਵੱਲੋਂ ਇਹ ਚੌਕਸੀ ਵਰਤੀ ਜਾ ਰਹੀ ਹੈ। ਜਾਂਚ ਦੌਰਾਨ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਸੁਰੱਖਿਆ ਨਾਲ ਜੁੜੇ ਹਰ ਪਹਿਲੂ ਦਾ ਨਿਰੀਖਣ ਕੀਤਾ ਗਿਆ, ਤਾਂ ਜੋ ਯਾਤਰੀਆਂ ਨੂੰ ਭੈਅ-ਮੁਕਤ ਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ।
ਇਹ ਵੀ ਪੜ੍ਹੋ-BSF ਤੇ ਪੁਲਸ ਦੀ ਵੱਡੀ ਕਾਰਵਾਈ, ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ ਬਰਮਾਦ
ਇਸ ਮੌਕੇ ਪੁਲਸ ਪ੍ਰਸ਼ਾਸਨ ਨੇ ਆਮ ਨਾਗਰਿਕਾਂ ਅਤੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਜਨਤਕ ਸਥਾਨਾਂ ’ਤੇ ਕੋਈ ਵੀ ਲਾਵਾਰਿਸ ਜਾਂ ਸ਼ੱਕੀ ਵਸਤੂ ਦੇਖਣ ’ਤੇ ਉਸ ਨੂੰ ਬਿਲਕੁਲ ਨਾ ਛੂਹਣ ਅਤੇ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਜਾਂ ਸੁਰੱਖਿਆ ਕਰਮਚਾਰੀਆਂ ਨੂੰ ਦੇਣ।
ਇਹ ਵੀ ਪੜ੍ਹੋ-GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
