ਪੁਲਸ ਨੇ ਬੱਸ ਅੱਡੇ ’ਤੇ ਚਲਾਇਆ ਸਰਚ ਆਪ੍ਰੇਸ਼ਨ

Thursday, Aug 14, 2025 - 01:08 PM (IST)

ਪੁਲਸ ਨੇ ਬੱਸ ਅੱਡੇ ’ਤੇ ਚਲਾਇਆ ਸਰਚ ਆਪ੍ਰੇਸ਼ਨ

ਅੰਮ੍ਰਿਤਸਰ (ਜਸ਼ਨ)-ਕਮਿਸ਼ਨਰੇਟ ਪੁਲਸ ਨੇ ਸ਼ਹਿਰ ਦੇ ਮੁੱਖ ਜਨਤਕ ਸਥਾਨ ਸ਼ਹੀਦ ਮਦਨ ਲਾਲ ਢੀਂਗਰਾ ਬੱਸ ਟਰਮੀਨਲ ’ਤੇ ਇਕ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਸਰ ਦੇ ਬੱਸ ਸਟੈਂਡ ਦੇ ਹਰ ਚੱਪੇ-ਚੱਪੇ ਨੂੰ ਖੰਗਾਲਿਆ ਅਤੇ ਬਾਰੀਕੀ ਨਾਲ ਤਲਾਸ਼ੀ ਲਈ। ਇਹ ਕਾਰਵਾਈ ਸਵੇਰੇ 11 ਵਜੇ ਸ਼ੁਰੂ ਕੀਤੀ ਗਈ, ਜੋ ਦੁਪਹਿਰ 1 ਵਜੇ ਤੱਕ ਜਾਰੀ ਰਹੀ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ

ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡੀ. ਸੀ. ਪੀ. ਕਾਨੂੰਨ ਅਤੇ ਵਿਵਸਥਾ ਆਲਮ ਵਿਜੇ ਸਿੰਘ ਨੇ ਕਿਹਾ ਕਿ ਬੱਸ ਸਟੈਂਡ ’ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਦੌਰਾਨ ਬੱਸ ਸਟੈਂਡ ’ਤੇ ਹਰ ਯਾਤਰੀ ਅਤੇ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ। ਪੁਲਸ ਨੇ ਸ਼ੱਕੀ ਵਿਅਕਤੀਆਂ ਨੂੰ ਵੀ ਘੇਰ ਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਹੈ। ਪੁਲਸ ਟੀਮ ਨੇ ਬੱਸ ਸਟੇਸ਼ਨ ਅਧੀਨ ਆਉਂਦੇ ਖੇਤਰ ਅਤੇ ਸਾਰੀਆਂ ਬੱਸਾਂ ਦੇ ਪਲੇਟਫਾਰਮਾਂ ਦੀ ਵੀ ਚੰਗੀ ਤਰ੍ਹਾਂ ਤਲਾਸ਼ੀ ਲਈ। ਪੁਲਸ ਟੀਮ ਨੇ ਬੱਸ ਸਟੇਸ਼ਨ ਦੇ ਹਰ ਟਰਮੀਨਲ ਦਾ ਦੌਰਾ ਕੀਤਾ ਅਤੇ ਸਟਾਲ ਮਾਲਕਾਂ ਤੋਂ ਵੀ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਬੱਸ ਸਟੇਸ਼ਨ ’ਤੇ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਚੀਜ਼ ਦੇਖਦੇ ਹਨ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ।

ਇਹ ਵੀ ਪੜ੍ਹੋ- ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ

ਇਸ ਤੋਂ ਇਲਾਵਾ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀ. ਏ. ਆਈ. ਐੈੱਸ.) ਰਾਹੀਂ ਬੱਸ ਸਟੇਸ਼ਨ ਦੇ ਆਲੇ-ਦੁਆਲੇ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀਆਂ ਫੋਟੋਆਂ ਖਿੱਚ ਕੇ ਉਨ੍ਹਾਂ ਦੀ ਪਛਾਣ ਵੀ ਕੀਤੀ ਗਈ। ਇਸ ਤੋਂ ਬਾਅਦ ਟੀਮ ਬੱਸ ਸਟੇਸ਼ਨ ਦੀ ਬੇਸਮੈਂਟ ’ਚ ਸਥਿਤ ਜਨਤਕ ਪਾਰਕਿੰਗ ਖੇਤਰ ਵੱਲ ਗਈ ਅਤੇ ਈ-ਵਾਹਨ ਐਪ ਦੀ ਮਦਦ ਨਾਲ ਟੀਮ ਨੇ ਉਥੇ ਖੜ੍ਹੇ ਵਾਹਨਾਂ ਦੇ ਰਜਿਸਟਰਡ ਨੰਬਰ ਲੈ ਕੇ ਵਾਹਨਾਂ ਦੇ ਮਾਲਕਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ- ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News