ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਪੁਲਸ ਵੱਲੋਂ ਅਚਨਚੇਤ ਨਾਕਾਬੰਦੀ
Friday, Apr 17, 2026 - 05:47 PM (IST)
ਗੁਰਦਾਸਪੁਰ (ਹਰਮਨ)- ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਗੁਰਦਾਸਪੁਰ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਪੁਲਸ ਵੱਲੋਂ ਵਿਆਪਕ ਚੈਕਿੰਗ ਅਭਿਆਨ ਚਲਾਇਆ ਗਿਆ। ਇਹ ਕਾਰਵਾਈ ਐਸ.ਐਸ.ਪੀ. ਆਦਿਤਿਆ ਦੇ ਨਿਰਦੇਸ਼ਾਂ ਹੇਠ ਕੀਤੀ ਗਈ, ਜਿਸ ਦੌਰਾਨ ਸ਼ਹਿਰ ਸਮੇਤ ਦਿਹਾਤੀ ਖੇਤਰਾਂ ਵਿੱਚ ਅਚਾਨਕ ਨਾਕੇ ਲਗਾ ਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ।
ਇਹ ਵੀ ਪੜ੍ਹੋ- ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ ਅਧਿਆਪਕ 'ਤੇ ਤੇਜ਼ਾਬ
ਪੁਲਸ ਟੀਮਾਂ ਵੱਲੋਂ ਸ਼ਹਿਰ ਦੇ ਐਂਟਰੀ ਪੁਆਇੰਟਾਂ, ਮੁੱਖ ਸੜਕਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਸਖ਼ਤ ਨਿਗਰਾਨੀ ਰੱਖੀ ਗਈ। ਇਸ ਦੌਰਾਨ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਕਈ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਵੀ ਕੀਤੀ ਗਈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
ਐਸ.ਐਸ.ਪੀ. ਆਦਿਤਿਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਸ ਪੂਰੀ ਤਰ੍ਹਾਂ ਮੁਸ਼ਤੈਦ ਹੈ ਅਤੇ ਇਸ ਤਰ੍ਹਾਂ ਦੇ ਵਿਸ਼ੇਸ਼ ਚੈਕਿੰਗ ਅਭਿਆਨ ਆਗਾਮੀ ਸਮੇਂ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਸ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਤਾਪਮਾਨ 40 ਡਿਗਰੀ ਤੋਂ ਪਾਰ, ਸੜਕਾਂ ’ਤੇ ਪਸਰਿਆ ਸੰਨਾਟਾ, ਬਿਜਲੀ ਦੀ ਡਿਮਾਂਡ ਵਧੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
