ਗੁਰਦਾਸਪੁਰ ’ਚ ਪੁਲਸ ਨੇ ਸਰਚ ਓਪਰੇਸ਼ਨ ਚਲਾਇਆ, ਤਲਾਸ਼ੀ ਦੌਰਾਨ ਇੱਕ ਘਰ ’ਚੋਂ 10 ਗ੍ਰਾਮ ਹੈਰੋਇਨ ਬਰਾਮਦ

09/17/2022 5:59:34 PM

ਗੁਰਦਾਸਪੁਰ (ਵਿਨੋਦ) - ਡਾਇਰੈਕਟਰ ਜਨਰਲ ਆਫ ਪੁਲਸ ਪੰਜਾਬ ਵੱਲੋਂ ਨਸ਼ਾ ਸਮੱਗਰਲਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੇ ਗਏ ਕਾਰਡਨ ਐਂਡ ਸਰਚ ਓਪਰੇਸ਼ਨ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ, ਆਈ.ਪੀ.ਐੱਸ. ਦੀ ਨਿਗਰਨੀ ਹੇਠ ਅੱਜ ਗੁਰਦਾਸਪੁਰ ਪੁਲਸ ਵੱਲੋਂ 11 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਪਿੰਡ ਅਵਾਖਾਂ ਵਿਖੇ ਸਪੈਸ਼ਲ ਕਾਰਡਨ ਐਂਡ ਸਰਚ ਓਪਰੇਸ਼ਨ ਕੀਤਾ ਗਿਆ। ਇਸ ਉਪਰੇਸ਼ਨ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ ਦੀਪਕ ਹਿਲੋਰੀ ਦੀ ਅਗਵਾਈ ਹੇਠ 2 ਐੱਸ.ਪੀ, 7 ਡੀ.ਐੱਸ.ਪੀ, 14 ਇੰਸ:/ਐੱਸ.ਐੱਚ.ਓਜ਼ ਅਤੇ 400 ਦੇ ਕਰੀਬ ਪੁਲਸ ਕਰਮਚਾਰੀਆਂ ਨੇ ਭਾਗ ਲਿਆ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ’ਚ ਪਤੀ-ਪਤਨੀ ਦਾ ਹਾਈਵੋਲਟੇਜ਼ ਡਰਾਮਾ, ਮੀਡੀਆ ਸਾਹਮਣੇ ਖੋਲ੍ਹੇ ਇਕ-ਦੂਜੇ ਦੇ ਰਾਜ਼ (ਵੀਡੀਓ)

ਇਸ ਦੌਰਾਨ ਪਿੰਡ ਅਵਾਂਖਾ ਦਾ ਚੰਗੀ ਤਰ੍ਹਾਂ ਆਉਟਰ ਕਾਰਡਨ ਅਤੇ ਨਾਕਾ ਬੰਦੀ ਕਰਕੇ ਸਰਚ ਪਾਰਟੀਆਂ ਬਣਾ ਕੇ ਨਸ਼ਾ ਸਮੱਗਰਲਰਾਂ ਅਤੇ ਕਰੀਮੀਨਲ ਰਿਕਾਰਡ ਵਾਲੇ ਅਨਸਰਾਂ ਦੇ ਘਰਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਕੀਤੀ ਗਈ। ਇਸ ਤੋਂ ਇਲਾਵਾ ਆਉਣ ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ। ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ ਨੇ ਅਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੂੰ ਇੱਕ ਘਰੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਤਹਿਤ ਅਕਾਸ਼ ਉਰਫ ਰਿੰਕੂ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਖ਼ਿਲਾਫ਼ ਮੁਕੱਦਮਾ ਨੰਬਰ 168, ਮਿਤੀ 17 ਸਤੰਬਰ 2022, ਜੁਰਮ 21 ਬੀ-61-85, ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਦੀਨਾਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ

ਇਸ ਤੋਂ ਇਲਾਵਾ ਦੋ ਮੋਟਰਸਾਈਕਲ ਪਲਟੀਨਾ ਅਤੇ ਐਕਸ ਸੀ.ਡੀ. ਬਜਾਜ ਵੀ ਬਰਾਮਦ ਕੀਤੇ ਗਏ ਹਨ। ਐੱਸ.ਐੱਸ.ਪੀ. ਗੁਰਦਾਸਪੁਰ ਨੇ ਦੱਸਿਆ ਕਿ ਇਸ ਸਰਚ ਓਪਰੇਸ਼ਨ ਦੌਰਾਨ ਪੁਲਸ ਵੱਲੋਂ ਚੈਕਿੰਗ ਲਈ ਡਰੋਨ ਦੀ ਵਰਤੋਂ ਕੀਤੀ ਗਈ ਤੇ ਹਰੇਕ ਸਰਚ ਪਾਰਟੀ ਵੱਲੋਂ ਵੀਡੀਓ ਕੈਮਰੇ ਦੀ ਨਿਗਰਾਨੀ ਹੇਠ ਸਰਚ ਕੀਤੀ ਗਈ। ਸਰਚ ਦੌਰਾਨ ਡਾਗ ਸਕੂਐਡ ਦੀ ਮਦਦ ਲਈ ਗਈ। ਪੁਲਸ ਕਰਮਚਾਰੀਆਂ ਵੱਲੋਂ ਪਬਲਿਕ ਨਾਲ ਵਧੀਆ ਵਿਵਹਾਰ ਕੀਤਾ ਗਿਆ ਅਤੇ ਪਬਲਿਕ ਵੱਲੋਂ ਵੀ ਪੁਲਸ ਨੂੰ ਸਰਚ ਦੌਰਾਨ ਪੂਰਾ ਸਹਿਯੋਗ ਦਿੱਤਾ ਗਿਆ।


rajwinder kaur

Content Editor

Related News