ਅੰਮ੍ਰਿਤਸਰ-ਖੇਮਕਰਨ ਮਾਰਗ ’ਤੇ ਪੁਲਸ ਨੇ ਸਪੈਸ਼ਲ ਨਾਕਾਬੰਦੀ ਕਰ ਵਾਹਨਾਂ ਦੀ ਕੀਤੀ ਜਾਂਚ, ਕੱਟੇ ਚਲਾਨ
Monday, Oct 17, 2022 - 01:08 PM (IST)
ਸੁਰਸਿੰਘ (ਗੁਰਪ੍ਰੀਤ ਢਿੱਲੋਂ) - ਜ਼ਿਲ੍ਹਾ ਪੁਲਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਅੰਮ੍ਰਿਤਸਰ-ਖੇਮਕਰਨ ਮਾਰਗ ਅੱਡਾ ਸੁਰਸਿੰਘ ’ਤੇ ਡੀ.ਐੱਸ.ਪੀ ਭਿੱਖੀਵਿੰਡ ਦੇ ਰਹਿਨੁਮਾਈ ਅਤੇ ਐੱਸ.ਐੱਚ.ਓ ਭਿੱਖੀਵਿੰਡ ਚਰਨ ਸਿੰਘ ਦੀ ਅਗਵਾਈ ਹੇਠ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਭਿੱਖੀਵਿੰਡ ਚਰਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਲੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਉਨ੍ਹਾਂ ਦੀ ਟੀਮ ਵਲੋਂ ਸਪੈਸ਼ਲ ਨਾਕਾਬੰਦੀ ਕਰਦਿਆਂ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ ਹੈ ਤਾਂਕਿ ਸ਼ਰਾਰਤੀ ਅਨਸਰ ਇਲਾਕੇ ’ਚ ਮਾੜੀ ਗਤੀਵਿਧੀ ਨਾ ਕਰ ਸਕੇ।
ਪੜ੍ਹੋ ਇਹ ਵੀ ਖ਼ਬਰ : ਬਠਿੰਡਾ ਮਗਰੋਂ ਗੁਰਦਾਸਪੁਰ ਦੇ ਇਸ ਕਸਬੇ ਦੀਆਂ ਹੱਦਾਂ ’ਤੇ ਲੱਗੇ ਨਸ਼ੇ ਸੰਬੰਧੀ ਬੋਰਡ, ਕਿਹਾ ਬਣਾਵਾਂਗੇ 'ਬੰਦੇ ਦਾ ਪੁੱਤ’
ਨਾਰੇਬੰਦੀ ਦੌਰਾਨ ਉਨ੍ਹਾਂ ਵਲੋਂ ਆਉਣ-ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕੀਤੀ ਗਈ ਅਤੇ ਅਧੂਰੇ ਕਾਗਜ਼ਾਤ ਪਾਏ ਗਏ ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਉਨ੍ਹਾਂ ਨੇ ਸਮੂਹ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਗੱਡੀਆਂ ਅਤੇ ਮੋਟਰਸਾਈਕਲਾਂ ਦੇ ਪੂਰੇ ਕਾਗਜ਼ ਪੱਤਰ ਆਪਣੇ ਕੋਲ ਰੱਖਣ। ਇਸ ਮੌਕੇ ਉਨ੍ਹਾਂ ਨਾਲ ਏ.ਐੱਸ.ਆਈ ਸਤਨਾਮ ਸਿੰਘ ਆਦਿ ਪੁਲਸ ਮੁਲਾਜ਼ਮ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ : ਪਾਕਿ ਡਰੋਨਾਂ ਰਾਹੀਂ ਪੰਜਾਬ ’ਚ ਪੁੱਜੇ ਵਿਦੇਸ਼ੀ ਹਥਿਆਰ ਦੇ ਰਹੇ ਨੇ ਖ਼ਤਰਨਾਕ ਸੰਕੇਤ, ਵਾਪਰ ਸਕਦੀ ਹੈ ਕੋਈ ਵਾਰਦਾਤ
