ਸ਼੍ਰੀ ਅਮਰਨਾਥ ਯਾਤਰਾਂ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ’ਚ ਪੁਲਸ ਨੇ ਚਲਾਈ ਸਰਚ ਮੁਹਿੰਮ
Saturday, Jul 02, 2022 - 06:15 PM (IST)

ਬਹਿਰਾਮਪੁਰ (ਗੋਰਾਇਆ)-ਅੱਜ ਥਾਣਾ ਬਹਿਰਾਮਪੁਰ ਪੁਲਸ ਵੱਲੋਂ ਸ਼੍ਰੀ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ’ਚ ਸਰਚ ਮੁਹਿੰਮ ਚਲਾਈ ਗਈ, ਜਿਸ ’ਚ ਵਿਸ਼ੇਸ਼ ਤੌਰ ’ਤੇ ਡੀ. ਐੱਸ. ਪੀ. ਦੀਨਾਨਗਰ ਰਾਜਬੀਰ ਸਿੰਘ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਡੀ. ਐੱਸ. ਪੀ. ਦੀਨਾਨਗਰ ਰਾਜਬੀਰ ਸਿੰਘ ਨੇ ਦੱਸਿਆ ਕਿ ਸ਼੍ਰੀ ਅਮਰਨਾਥ ਯਾਤਰਾ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਐੱਸ. ਐੱਸ. ਪੀ. ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਸਰਹੱਦੀ ਇਲਾਕਿਆਂ ਦੇ ਪਿੰਡ ਜਾਗੋਚੱਕ ਟਾਂਡਾ, ਮਰਾੜਾ, ਮਕੌੜਾ ਅਤੇ ਰਾਵੀ ਦਰਿਆ ਇਲਾਕੇ ’ਚ ਸਰਚ ਮੁਹਿੰਮ ਚਲਾਈ ਗਈ ਹੈ, ਤਾਂ ਜੋ ਕੋਈ ਵੀ ਸ਼ਰਾਰਤੀ ਵਿਅਕਤੀ ਗ਼ਲਤ ਹਰਕਤ ਨਾ ਕਰੇ।
ਉਨ੍ਹਾਂ ਸਰਹੱਦੀ ਇਲਾਕਿਆਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਾਈ ਦੇਵੇ ਤਾਂ ਤੁਰੰਤ ਪੁਲਸ ਦੇ ਕੰਟਰੋਲ ਰੂਮ ਜਾਂ ਥਾਣਾ ਬਹਿਰਾਮਪੁਰ ਪੁਲਸ ਨੂੰ ਸੂਚਿਤ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਥਾਣਾ ਬਹਿਰਾਮਪੁਰ ਦੀ ਇੰਚਾਰਜ ਦੀਪਿਕਾ ਸਮੇਤ ਵੱਡੀ ਗਿਣਤੀ ’ਚ ਪੁਲਸ ਕਰਮਚਾਰੀ ਹਾਜ਼ਰ ਸਨ।