ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਪੁਲਸ ਨੇ ਚਲਾਇਆ ਚੈਕਿੰਗ ਅਭਿਆਨ
Monday, Aug 10, 2026 - 06:00 PM (IST)
ਬਟਾਲਾ (ਮਠਾਰੂ)- ਪੁਲਸ ਜ਼ਿਲ੍ਹਾ ਬਟਾਲਾ ਦੇ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਸ ਵੱਲੋਂ ਆਜ਼ਾਦੀ ਦਿਹਾੜੇ ਨੂੰ ਮੱਦੇਨਜ਼ਰ ਰੱਖਦਿਆਂ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਡੀ.ਐੱਸ.ਪੀ. ਤਜਿੰਦਰ ਪਾਲ ਸਿੰਘ ਗੁਰਾਇਆ ਵੱਲੋਂ ਪੁਲਸ ਪਾਰਟੀ ਨਾਲ ਬਟਾਲਾ ਦੇ ਵੱਖ-ਵੱਖ ਖੇਤਰਾਂ ਵਿੱਚ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਜਿੱਥੇ ਬਾਰੀਕੀ ਤਲਾਸ਼ੀ ਲਈ ਗਈ, ਉਥੇ ਨਾਲ ਹੀ ਵਾਹਨਾਂ ਦੇ ਕਾਰਜਾਂ ਪੱਤਰਾਂ ਦੀ ਵੀ ਛਾਣਬੀਣ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
ਇਸ ਦੌਰਾਨ ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਪੁਲਸ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ, ਜਦਕਿ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਅਤੇ ਗੈਰ ਸਮਾਜੀ ਅਨਸਰਾਂ ਨੂੰ ਕਾਬੂ ਹੇਠ ਕਰਨ ਲਈ ਵੀ ਪੁਲਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਅੰਤਰਗਤ ਪੁਲਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਨਾਕਾਬੰਦੀ ਕਰਕੇ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ, ਤਾਂ ਜੋ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ।
ਇਹ ਵੀ ਪੜ੍ਹੋ-ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
ਐੱਸ.ਐੱਸ.ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਭੀੜ ਭੜਕੇ ਵਾਲੀਆਂ ਥਾਵਾਂ ਤੋਂ ਇਲਾਵਾ ਜਨਤਕ ਥਾਵਾਂ ਦੇ ਉੱਪਰ ਵੀ ਜ਼ਿਲ੍ਹਾ ਪੁਲਸ ਵੱਲੋਂ ਸਰਚ ਅਭਿਆਨ ਚਲਾਉਂਦਿਆਂ ਫਲੈਗ ਮਾਰਚ ਵੀ ਕੀਤੇ ਜਾ ਰਹੇ ਹਨ, ਤਾਂ ਜੋ ਪੁਲਸ ਦੀ ਮੁਸ਼ਤਾਦੀ ਨੂੰ ਹੋਰ ਵੀ ਮਜ਼ਬੂਤੀ ਨਾਲ ਸਾਹਮਣੇ ਲਿਆਉਂਦਿਆਂ ਕਾਨੂੰਨ ਵਿਵਸਥਾ ਦੇ ਸਖ਼ਤ ਪ੍ਰਬੰਧ ਕੀਤੇ ਜਾ ਸਕਣ। ਉਨਾਂ ਸਮੁੱਚੇ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਸ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਦੇ ਕਰੜੇ ਪ੍ਰਬੰਧਾਂ ਦੇ ਵਿੱਚ ਪੁਲਸ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ, ਤਾਂ ਜੋ ਆਜ਼ਾਦੀ ਦਿਹਾੜੇ ਨੂੰ ਅਮਨ ਸ਼ਾਂਤੀ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
