ਪੁਲਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਕਾਰਵਾਈ ਨਿਰੰਤਰ ਜਾਰੀ

Friday, Jun 06, 2025 - 06:01 PM (IST)

ਪੁਲਸ ਵਲੋਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਕਾਰਵਾਈ ਨਿਰੰਤਰ ਜਾਰੀ

ਬਟਾਲਾ (ਗੋਰਾਇਆ)- ਐਸ.ਐਸ.ਪੀ ਬਟਾਲਾ ਅਤੇ ਡੀ.ਐਸ.ਪੀ ਸਿਟੀ ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ.ਐਚ.ਓ ਥਾਣਾ ਸਿਟੀ ਸੁਖਜਿੰਦਰ ਸਿੰਘ ਬਟਾਲਾ ਦੀ ਨਿਗਰਾਨੀ ਹੇਠ ਐਸ.ਆਈ.ਬਲਰਾਜ ਸਿੰਘ ਸਮੇਤ ਪੁਲਸ ਪਾਰਟੀ ਵਲੋਂ ਦੋਸ਼ੀ ਬਿਮਲ ਭੌਮਿਕ ਪੁੱਤਰ ਗੋਪਾਲ ਭੋਮਿਕ ਵਾਸੀ ਬੀਕੋ ਝੁੱਗੀਆਂ ਬਟਾਲਾ ਨੂੰ ਕਾਬੂ ਕਰਕੇ ਉਸ ਪਾਸੋਂ 450 ਗ੍ਰਾਮ ਗਾਂਜਾ ਬਰਾਮਦ ਕਰਕੇ ਮੁਕੱਦਮਾ ਨੰਬਰ 103 ਮਿਤੀ 4 ਜੂਨ 2025 ਜੁਰਮ 20-61-85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬਟਾਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਨੌਜਵਾਨ ਨੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੀਤਾ ਵੱਡਾ ਖੁਲਾਸਾ

ਐਸ.ਐਚ.ਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਮੁਤਾਬਿਕ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਿਟੀ ਪੁਲਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਖ਼ਤਰਨਾਕ ਹਥਿਆਰਾਂ ਨਾਲ ਦੋ ਤਸਕਰ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News