ਨਸ਼ੇ ਲਈ ਬਦਨਾਮ ਇਲਾਕਿਆਂ ਨੂੰ ਪੁਲਸ ਨੇ ਪਾਇਆ ਘੇਰਾ, SSP ਅਦਿੱਤਿਆ ਦੀ ਅਗਵਾਈ ਹੇਠ ਚੈਕਿੰਗ

Sunday, Oct 04, 2026 - 05:25 PM (IST)

ਨਸ਼ੇ ਲਈ ਬਦਨਾਮ ਇਲਾਕਿਆਂ ਨੂੰ ਪੁਲਸ ਨੇ ਪਾਇਆ ਘੇਰਾ, SSP ਅਦਿੱਤਿਆ ਦੀ ਅਗਵਾਈ ਹੇਠ ਚੈਕਿੰਗ

ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਗੁਰਦਾਸਪੁਰ ਵਿੱਚ ਨਸ਼ਿਆਂ ਖ਼ਿਲਾਫ਼ ਪੁਲਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਗੁਰਦਾਸਪੁਰ ਪੁਲਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਨਸ਼ੇ ਲਈ ਬਦਨਾਮ ਇਲਾਕਿਆਂ ਵਿੱਚ ਵੱਡੇ ਪੱਧਰ ’ਤੇ ਕਾਸੋ (ਕੋਰਡਨ ਐਂਡ ਸਰਚ ਓਪਰੇਸ਼ਨ) ਚਲਾਇਆ ਗਿਆ। ਇਸ ਦੌਰਾਨ ਪੁਲਸ ਟੀਮਾਂ ਨੇ ਕਈ ਇਲਾਕਿਆਂ ਨੂੰ ਘੇਰੇ ਵਿੱਚ ਲੈ ਕੇ ਘਰਾਂ ਅਤੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।

ਇਹ ਵੀ ਪੜ੍ਹੋ-ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਪੂਰੇ ਅਭਿਆਨ ਦੀ ਅਗਵਾਈ ਐੱਸਐੱਸਪੀ ਅਦਿੱਤਿਆ ਨੇ ਖੁਦ ਕੀਤੀ। ਉਨ੍ਹਾਂ ਦੀ ਅਗਵਾਈ ਹੇਠ ਐੱਸਪੀ, ਡੀਐੱਸਪੀ, ਥਾਣਾ ਮੁਖੀਆਂ, ਚੌਕੀ ਇੰਚਾਰਜਾਂ ਅਤੇ ਹੋਰ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਥਾਵਾਂ ’ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਸ ਵੱਲੋਂ ਸੰਵੇਦਨਸ਼ੀਲ ਅਤੇ ਰਣਨੀਤਕ ਥਾਵਾਂ ’ਤੇ ਵੀ ਸਘਣੀ ਚੈਕਿੰਗ ਕੀਤੀ ਗਈ, ਤਾਂ ਜੋ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਨੇੜਿਓਂ ਨਜ਼ਰ ਰੱਖੀ ਜਾ ਸਕੇ। ਐੱਸਐੱਸਪੀ ਅਦਿੱਤਿਆ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਪੁਲਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪਿਛਲੇ ਦਿਨਾਂ ਦੌਰਾਨ ਪੁਲਸ ਨੇ ਦੋ ਕਿਲੋ ਤੋਂ ਵੱਧ ਹੈਰੋਇਨ, ਸੱਤ ਪਿਸਤੌਲਾਂ ਸਮੇਤ ਹੋਰ ਸਮੱਗਰੀ ਬਰਾਮਦ ਕਰਕੇ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਵੀ ਪੁਲਿਸ ਵੱਲੋਂ ਕਈ ਅਹਿਮ ਕਾਰਵਾਈਆਂ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰੇ ਥਾਣਿਆਂ ਦੀਆਂ ਟੀਮਾਂ ਨੂੰ ਪੂਰੀ ਮੁਸ਼ਤੈਦੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ-ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਅੱਜ ਦੇ ਕਾਸੋ ਦੌਰਾਨ ਨਸ਼ੇ ਦੇ ਪੱਖੋਂ ਸੰਵੇਦਨਸ਼ੀਲ ਮੰਨੇ ਜਾਂਦੇ ਇਲਾਕਿਆਂ ਨੂੰ ਪੁਲਿਸ ਨੇ ਘੇਰੇ ਵਿੱਚ ਲੈ ਕੇ ਤਲਾਸ਼ੀ ਮੁਹਿੰਮ ਚਲਾਈ। ਕਾਰਵਾਈ ਦੌਰਾਨ ਵੱਖ-ਵੱਖ ਥਾਵਾਂ ਤੋਂ ਮਿਲੇ ਤੱਥਾਂ ਦੇ ਆਧਾਰ ’ਤੇ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ ਅਤੇ ਖ਼ਬਰ ਲਿਖੇ ਜਾਣ ਤੱਕ ਵੱਖ-ਵੱਖ ਥਾਵਾਂ ’ਤੇ 5 ਮਾਮਲੇ ਦਰਜ ਕੀਤੇ ਜਾ ਚੁੱਕੇ ਸਨ। ਐੱਸਐੱਸਪੀ ਨੇ ਕਿਹਾ ਕਿ ਨਸ਼ਿਆਂ ਦੀ ਵਰਤੋਂ ਕਰਨ ਵਾਲਿਆਂ ਦੇ ਨਾਲ-ਨਾਲ ਨਸ਼ਾ ਵੇਚਣ ਅਤੇ ਇਸ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮਕਸਦ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ ਪੈਦਾ ਕਰਨਾ ਵੀ ਹੈ। ਇਸੇ ਤਹਿਤ ਸਕੂਲਾਂ ਅਤੇ ਹੋਰ ਥਾਵਾਂ ’ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ-ਵੰਦੇ ਭਾਰਤ ਨੇ ਰਚਿਆ ਇਤਿਹਾਸ: 100 ਦੀ ਰਫ਼ਤਾਰ ਨਾਲ ਪਾਰ ਕੀਤੇ ਚਿਨਾਬ ਤੇ ਅੰਜੀ ਪੁਲ

ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਨਸ਼ਾ ਮੁਕਤੀ ਅਤੇ ਪੁਨਰਵਾਸ ਸਬੰਧੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਵੀ ਪੁਲਿਸ ਵੱਲੋਂ ਯਤਨ ਕੀਤੇ ਜਾ ਰਹੇ ਹਨ। ਐੱਸਐੱਸਪੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਗੁਰਦਾਸਪੁਰ ਪੁਲਸ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣ ਲਈ ਅਜਿਹੀਆਂ ਚੈਕਿੰਗ ਅਤੇ ਤਲਾਸ਼ੀ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News