ਪੁਲਸ ਨੇ ਨਸ਼ਾ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 10 ਗ੍ਰਿਫ਼ਤਾਰ
Friday, May 30, 2025 - 11:55 AM (IST)

ਅੰਮ੍ਰਿਤਸਰ(ਸੰਜੀਵ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਨਸ਼ਾ ਕਰਨ ਵਾਲਿਆਂ ’ਤੇ ਪੂਰੀ ਤਰ੍ਹਾਂ ਨਾਲ ਸ਼ਿਕੰਜਾ ਕੱਸ ਦਿੱਤਾ ਹੈ। ਵੱਖ-ਵੱਖ ਥਾਣਾ ਖੇਤਰਾਂ ਵਿਚ ਕੀਤੀ ਗਈ ਛਾਪੇਮਾਰੀ ਦੌਰਾਨ 10 ਵਿਅਕਤੀਆਂ ਨੂੰ ਨਸ਼ਾ ਕਰਨ ਵਾਲੇ ਸਾਮਾਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਥਾਣਾ ਭਿੰਡੀਸੈਦਾ ਦੀ ਪੁਲਸ ਨੇ ਜੀਵਨ ਸਿੰਘ ਅਤੇ ਬਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਤੋਂ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਸਰਹੱਦੀ ਪਿੰਡ 'ਚ ਜਾਰੀ ਹੋਏ ਵੱਡੇ ਹੁਕਮ, ਲੱਗੀਆਂ ਵੱਡੀਆਂ ਪਾਬੰਦੀਆਂ
ਇਸੇ ਤਰ੍ਹਾਂ ਥਾਣਾ ਝੰਡੇਰ ਦੀ ਪੁਲਸ ਨੇ ਲਵਪ੍ਰੀਤ ਸਿੰਘ ਅਤੇ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਲਾਈਟਰ, 10 ਰੁਪਏ ਦਾ ਨੋਟ ਅਤੇ ਸਿਲਵਰ ਪੰਨੀ ਬਰਾਮਦ ਕੀਤੀ। ਥਾਣਾ ਤਰਸਿੱਕਾ ਦੀ ਪੁਲਸ ਨੇ ਸ਼ੁਭਪ੍ਰੀਤ ਸਿੰਘ ਅਤੇ ਸੰਦੀਪ ਸਿੰਘ, ਥਾਣਾ ਰਾਜਾਸਾਂਸੀ ਦੀ ਪੁਲਸ ਨੇ ਮੰਗਾ ਸਿੰਘ ਅਤੇ ਥਾਣਾ ਲੋਪੋਕੇ ਦੀ ਪੁਲਸ ਨੇ ਗੁਰਮੀਤ ਸਿੰਘ ਅਤੇ ਉਸ ਦੇ ਸਾਥੀ ਮਲਕੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਉਕਤ ਸਾਰੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੁਲਸ ਨੇ ਹੈਰੋਇਨ ਨਾਲ ਭਰੀ ਸਿਵਲਰ ਪੰਨੀ, 10 ਰੁਪਏ ਦਾ ਨੋਟ ਅਤੇ ਲਾਈਟਰ ਬਰਾਮਦ ਕੀਤਾ। ਪੁਲਸ ਨੇ ਸਾਰੇ ਮੁਲਜ਼ਮਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਲਈ ਵੱਡਾ ਤੋਹਫ਼ਾ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8